ਸਿਮਰਜੀਤ ਬੈਂਸ ਨੇ ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

Rajneet Kaur
2 Min Read

ਜਲੰਧਰ : ਲੋਕ ਇਨਸਾਫ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।  ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਤੋਂ ਬੈਂਸ ਭਰਾਵਾਂ ਦੇ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।  ਇਸ ਮੌਕੇ  ਬੈਂਸ ਭਰਾਵਾਂ ਵਿੱਚ ਬਲਵਿੰਦਰ ਸਿੰਘ ਬੈਂਸ ਉਨ੍ਹਾਂ ਨਾਲ ਸ਼ਾਮਿਲ ਨਹੀਂ ਸਨ। ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦੀ ਹਾਜ਼ਰੀ ’ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਆਗੂਆਂ ਨਾਲ ਭਾਜਪਾ ਨੂੰ ਸਮਰਥਨ ਦੇਣ ਦੀ ਘੋਸ਼ਣਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਸੂਬੇ ’ਚ ਭਾਜਪਾ ਦਾ ਆਉਣਾ ਜ਼ਰੂਰੀ ਹੈ।

ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਜ਼ਿਮਨੀ ਚੋਣ ਦੇ ਜਰੀਏ ਇਹ ਸੰਦੇਸ਼ ਦੇਣਾ ਜ਼ਰੂਰੀ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਜੋ ਕੰਮ ਕਰ ਰਹੀ ਹੈ ਅਜਿਹਾ ਕੰਮ ਅੱਜ ਤਕ ਕਿਸੇ ਨੇ ਨਹੀਂ ਕੀਤਾ।

ਦਸ ਦਈਏ ਕਿ ਜਲੰਧਰ ਵਿਖੇ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ਤੋਂ ਬਾਅਦ ਲੋਕ ਸਭਾ ਦੀ ਸੀਟ ਖਾਲੀ ਹੋ ਗਈ ਸੀ । ਜਿਸ ਦੇ ਲਈ 10 ਮਈ ਨੂੰ ਹੁਣ ਜ਼ਿਮਨੀ ਚੋਣ ਲਈ ਵੋਟਿੰਗ ਹੋਣ ਜਾ ਰਹੀ ਹੈ ਅਤੇ ਇਸਦੇ  ਨਤੀਜੇ 13 ਮਈ ਨੂੰ ਐਲਾਨੇ ਜਾਣਗੇ। 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment