ਲੁਧਿਆਣਾ (ਰਜਿੰਦਰ ਅਰੋੜਾ): ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਇਕ ਪਾਸੇ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਕਿਸਾਨ ਚੋਣਾਂ ਲੜਨਗੇ ਤਾਂ ਲੋਕ ਇਨਸਾਫ਼ ਪਾਰਟੀ ਨਾਂ ਸਿਰਫ ਉਨ੍ਹਾਂ ਨੂੰ ਸਮਰਥਨ ਦੇਵੇਗੀ ਸਗੋਂ ਉਹ ਕਿਸੇ ਕਿਸਾਨ ਆਗੂ ਲਈ ਆਪਣੀ ਸੀਟ ਵੀ ਛੱਡਣ ਨੂੰ ਤਿਆਰ ਹਨ।
ਪੱਤਰਕਾਰ ਵਲੋਂ ਸਿਮਰਜੀਤ ਬੈਂਸ ਨੂੰ ਸਵਾਲ ਕੀਤਾ ਗਿਆ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂ ਪੰਜਾਬ ਅੰਦਰ ਕਿਸਾਨਾਂ ਨੂੰ ਚੋਣਾਂ ਲੜਨ ਲਈ ਕਹਿ ਰਹੇ ਇਸ ਬਾਰੇ ਉਨ੍ਹਾਂ ਦਾ ਕੀ ਕਹਿਣਾ ਹੈ? ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਇਹ ਬਹੁਤ ਵਿਚਾਰ ਕਰਨ ਵਾਲਾ ਵਿਸ਼ਾ ਹੈ। ਇਸ ਨੂੰ ਸੰਯੁਕਤ ਮੋਰਚੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਕਿਸਾਨ ਆਗੂ ਚੋਣਾਂ ਲੜਦੇ ਨੇ ਤਾਂ ਲੋਕ ਇਨਸਾਫ ਪਾਰਟੀ ਨਾਂ ਸਿਰਫ਼ ਆਪਣੀ ਸੀਟ ‘ਤੇ ਸਗੋਂ ਪੰਜਾਬ ਦੀ ਹਰ ਸੀਟ ਤੋਂ ਕਿਸਾਨਾਂ ਨੂੰ ਸਮਰਥਨ ਦੇਣ ਲਈ ਤਿਆਰ ਹੈ।