ਹਾਈਕੋਰਟ ਨੇ ਬੈਂਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਕੀਤਾ ਰੱਦ

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ‘ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ `ਤੇ ਸੁਣਵਾਈ ਕਰਦਿਆਂ ਉਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਇਸ ਮਾਮਲੇ ‘ਚ ਕਰੀਬ ਡੇਢ ਘੰਟੇ ਤੱਕ ਬਹਿਸ ਚੱਲੀ।

ਇਸ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਸਿਮਰਜੀਤ ਬੈਂਸ `ਤੇ ਔਰਤ ਨਾਲ ਛੇੜਛਾੜ ਕਰਨ ਦਾ ਇਲਜ਼ਾਮ ਹੈ। ਅਦਾਲਤ ਦੇ ਹੁਕਮਾਂ ਮਗਰੋਂ ਬੈਂਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਲੁਧਿਆਣਾ ਮੈਜਿਸਟਰੇਟ ਵੱਲੋਂ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲੀਸ ਨੇ ਬੈਂਸ ਅਤੇ ਹੋਰ ਮੁਲਜ਼ਮਾਂ ਦੇ ਪੋਸਟਰ ਲਾਏ ਸਨ। ਇਹ ਵੀ ਦੱਸਣਯੋਗ ਹੈ ਕਿ ਵਾਂਟੇਡ ਕਰਾਰੇ ਗਏ 7 ਲੋਕਾਂ ‘ਚ ਦੋ ਔਰਤਾਂ ਵੀ ਸ਼ਾਮਲ ਹਨ।

ਤੁਹਾਨੂੰ ਦੱਸ ਦਈਏ ਕਿ 11 ਅਪ੍ਰੈਲ ਨੂੰ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਦੇ ਮਾਮਲੇ `ਚ ਭਗੌੜਾ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ। ਇਹ ਹੁਕਮ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਾਰੀ ਕਰਦਿਆਂ ਸਾਬਕਾ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਸਣੇ 7 ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਨਕਲੀ ਰਾਮ ਰਹੀਮ ਨੂੰ ਲੈ ਕੇ ਕੋਰਟ ਨੇ ਡੇਰਾ ਪ੍ਰੇਮੀਆਂ ਨੂੰ ਲਗਾਈ ਫਟਕਾਰ

ਚੰਡੀਗੜ੍ਹ: ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਹੈ ਜਾਂ ਨਕਲੀ, ਇਸ ਦੀ …

Leave a Reply

Your email address will not be published.