ਸਿਮਰਜੀਤ ਸਿੰਘ ਬੈਂਸ ਨੂੰ 17 ਅਪਰਾਧਿਕ ਮਾਮਲਿਆਂ ‘ਚ ਮਿਲੀ ਜਮਾਨਤ, ਅੱਜ ਹੋਣਗੇ ਰਿਹਾਅ

Rajneet Kaur
2 Min Read

ਨਿਊਜ਼ ਡੈਸਕ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਨਾਹ, ਕਤਲ, ਭਗੌੜਾ ਤੇ ਮਾਣਹਾਨੀ ਸਮੇਤ ਕਈ ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਬੈਂਸ ਸ਼ੁੱਕਰਵਾਰ ਯਾਨੀ ਕਿ ਅੱਜ ਨੂੰ ਰਿਹਾਅ ਹੋ ਕੇ ਘਰ ਪਰਤਣਗੇ।ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਲੁਧਿਆਣਾ ਵਿੱਚ ਸਵਾਗਤ ਕੀਤਾ ਜਾਵੇਗਾ। ਬੈਂਸ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ।  ਦਸ ਦਈਏ ਕਿ ਬੈਂਸ ਨੇ ਬਲਾਤਕਾਰ ਦੇ ਮਾਮਲੇ ਵਿੱਚ ਅੱਠ ਮਹੀਨੇ ਪਹਿਲਾਂ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।

ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ। ਬਲਾਤਕਾਰ ਕੇਸ ਵਿੱਚ ਜਨਵਰੀ 2023 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਬੈਂਸ ਨੂੰ 16 ਹੋਰ ਮਾਮਲਿਆਂ ਵਿੱਚ ਵੀ ਜ਼ਮਾਨਤ ਮਿਲ ਚੁੱਕੀ ਹੈ।

ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ‘ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment