ਸਿੱਖ ਪੱਤਰਕਾਰ ਮੇਜ਼ਰ ਸਿੰਘ ਦੇ ਹੱਕ ‘ਚ ਆਏ ਸਿਮਰਜੀਤ ਸਿੰਘ ਬੈਂਸ, ਦੋਸ਼ੀਆਂ ਖਿਲਾਫ ਐਫਆਈਆਰ ਦਰਜ ਕਰਨ ਦੀ ਕੀਤੀ ਮੰਗ

TeamGlobalPunjab
3 Min Read

ਚੰਡੀਗੜ੍ਹ : ਲੋਕ ਇੰਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਮੁਹਾਲੀ ਦੇ ਫੇਸ 6 ਦੇ ਹਸਪਤਾਲ ਵਿੱਚ ਸਿੱਖ ਪੱਤਰਕਾਰ ਮੇਜਰ ਸਿੰਘ ਦਾ ਹਾਲਚਾਲ ਪੁੱਛਣ ਲਈ ਪਹੁੰਚੇ। ਬੈਂਸ ਨੇ ਪੱਤਰਕਾਰ ਮੇਜ਼ਰ ਸਿੰਘ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰ ਮੇਜਰ ਸਿੰਘ ਨਾਲ ਕੁੱਟਮਾਰ ਕਰਨ ਵਾਲੇ ਦੋਵਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਦੀ ਵੀ ਮੰਗ ਕੀਤੀ।

ਸਿਮਰਜੀਤ ਸਿੰਘ ਬੈਂਸ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਅਜੇ ਤੱਕ ਪੱਤਰਕਾਰ ਮੇਜ਼ਰ ਸਿੰਘ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਦੋਵਾਂ ਮੁਲਾਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਪੂਰੇ ਮੀਡੀਆ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਧਰਨੇ ‘ਚ ਪੱਤਰਕਾਰ ਭਾਈਚਾਰੇ ਨਾਲ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਖ ਪੱਤਰਕਾਰ ਮੇਜਰ ਸਿੰਘ ‘ਤੇ ਪੁਲਿਸ ਮੁਲਾਜ਼ਮਾਂ ਵੱਲੋਂ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ ਸੀ। ਪਤਰਕਾਰ ਮੇਜਰ ਸਿੰਘ ਮੁਹਾਲੀ ਦੇ ਇੱਕ ਗੁਰਦੁਆਰੇ ਵਿੱਚ ਸਥਾਨਕ ਝਗੜੇ ਦੀ ਕਵਰੇਜ ਕਰ ਰਿਹਾ ਸੀ। ਇਸ ਦੌਰਾਨ ਪੁਲਿਸ ਵਲੋਂ ਪਹਿਲਾਂ ਉਸ ਦਾ ਮੋਬਾਈਲ ਖੋਹ ਲਿਆ ਗਿਆ ਅਤੇ ਫਿਰ ਥਾਣੇ ਲੈ ਜਾ ਕੇ ਉਸ ਦੀ ਕੁੱਟ ਮਾਰ ਕੀਤੀ ਗਈ। ਮੇਜਰ ਸਿੰਘ ਦਾ ਦੋਸ਼ ਇਹ ਵੀ ਹੈ ਕਿ ਪੁਲਿਸ ਵਲੋਂ ਉਸ ਦੇ ਕਕਾਰਾਂ ਦੀ ਵੀ ਬੇਅਦਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਚਾਰ ਮੰਚ ਅਜਿਹੀਆਂ ਪੁਲਿਸ ਕਾਰਵਾਈਆਂ ‘ਤੇ ਗੰਭੀਰ ਇਤਰਾਜ਼ ਜਤਾਉਂਦਾ ਹੈ। ਇਸ ਘਟਨਾ ਤੋਂ ਬਾਅਦ ਬੀਬੀ ਖਾਲੜਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਮੌਜੂਦਾ ਸਰਕਾਰ ‘ਤੇ ਦੋਸ਼ ਲਗਾਇਆ ਸੀ ਕਿ ਮੌਜੂਦਾ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਕਰਕੇ ਮੀਡੀਆ ਨੂੰ ਆਪਣੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਇਹ ਖੁਲਾਸੇ ਬੀਬੀ ਪਰਮਜੀਤ ਕੌਰ ਖਾਲੜਾ, ਸਮੇਤਡਾ: ਕੁਲਦੀਪ ਸਿੰਘ ਪਟਿਆਲਾ, ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ, ਗਲੋਬਲ ਸਿੱਖ ਕੌਸਲ ਤੋਂ ਗੁਰਪ੍ਰੀਤ ਸਿੰਘ, ਭਾਈ ਸੁਰਿਦਰ ਸਿੰਘ ਕਿਸ਼ਨਪੁਰਾ,ਜਸਵਿੰਦਰ ਸਿੰਘ ਰਾਜਪੁਰਾ(ਯੂਨਾਇਟ ਸਿੱਖ ਪਾਰਟੀ),ਰਾਜਵਿੰਦਰ ਸਿੰਘ ਰਾਹੀ, ਪ੍ਰੋਫੈਸਰ ਬਲਵਿੰਦਰਪਾਲ ਸਿੰਘ,ਡਾ.ਖੁਸ਼ਹਾਲ ਸਿੰਘ, ਗੁਰਬਚਨ ਸਿੰਘ, ਸੰਪਾਦਕ ਦੇਸ ਪੰਜਾਬ, ਪ੍ਰੋ: ਮਨਜੀਤ ਸਿੰਘ ਅਤੇ ਸੀਨੀਅਰ ਪੱਤਰਕਾਰ- ਜਸਪਾਲ ਸਿੰਘ ਸਿੱਧੂ, ਕਰਮਜੀਤ ਸਿੰਘ ਅਤੇ ਸੁਖਦੇਵ ਸਿੰਘ ਸਿੱਧੂ ਵਲੋਂ ਕੀਤੇ ਗਏ ਸਨ।

- Advertisement -

Share this Article
Leave a comment