ਚੰਡੀਗੜ੍ਹ : ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਵਾਪਰਿਆਂ ਅੱਜ ਭਾਵੇਂ ਬਹੁਤ ਸਾਲ ਹੋ ਗਿਆ ਪਰ ਲਗਾਤਾਰ ਇਸ ਮਸਲੇ ਤੇ ਇਕੋ ਹੀ ਜਵਾਬ ਸੁਣਨ ਨੂੰ ਮਿਲਿਆ ਕਿ ਜਾਂਚ ਜਾਰੀ ਹੈ ਅਤੇ ਜਾਂਚ ਲਗਾਤਾਰ ਜਾਰੀ ਹੈ । ਇਸ ਮਸਲੇ ਤੇ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਵੀ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਅੱਜ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਇਸ ਮਸਲੇ ਤੇ ਪ੍ਰਦਰਸ਼ਨ ਕੀਤਾ ਹੈ।
ਇਸ ਮੌਕੇ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਬੇਅਦਬੀ ਕਾਂਡ ਦੇ ਅਸਲ ਦੋਸ਼ੀ ਸ਼ਰ੍ਹੇਆਮ ਵਿਧਾਨਸਭਾ ਵਿਚ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਰਵਾਈ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਤੱਕ ਉਹ ਵਾਅਦਾ ਪੂਰਾ ਨਹੀਂ ਹੋ ਸਕਿਆ । ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ।