ਪਟਿਆਲਾ: ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਹਿਰਾਸਤ ਲੈ ਲਿਆ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ।
‘
ਸੁਖਪਾਲ ਖਹਿਰਾ ਨੇ ਟਵੀਟ ਕਰਕੇ ਲਿਖਿਆ ਕਿ – ਕੀ ਪੰਜਾਬ ‘ਚ ਵੀ ਪਾਕਿਸਤਾਨ ਵਾਂਗ ਫੌਜ/ਪੁਲਿਸ ਰਾਜ ਬਣ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਹਿਰਾਸਤ ‘ਚ ਲੈ ਲਿਆ ਜੋ ਗ਼ੈਰ ਕਾਨੂੰਨੀ ਹੈ। ਅੱਜ ਭਾਨਾ ਸਿੱਧੂ ਦੇ ਹੱਕ ‘ਚ ਸਿਮਰਨਜੀਤ ਸਿੰਘ ਮਾਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਕੀ ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ? ਇਹ ਜਮਹੂਰੀਅਤ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਮੌਲਿਕ ਅਧਿਕਾਰਾਂ ਦਾ ਕਤਲ ਹੈ, ਜਿਸ ਬਾਰੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਟੰਗ ਕੇ ਸਹੁੰ ਖਾਦੀ ਸੀ। ਮੈਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਨਜਾਇਜ਼ ਨਜ਼ਰਬੰਦੀ ਦੀ ਸਖ਼ਤ ਨਿਖੇਧੀ ਕਰਦਾ ਹਾਂ ਅਤੇ ਉਸੇ ਸਾਹ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਹਟਾਉਣ ਦੀ ਅਪੀਲ ਕਰਦਾ ਹਾਂ ਕਿਉਂਕਿ ਤੁਸੀਂ ਲੋਕ ਉਨ੍ਹਾਂ ਦੀ ਵਿਚਾਰਧਾਰਾ ਨੂੰ ਨਹੀਂ ਮੰਨਦੇ।’
Is Punjab turning into a military/police state like Pakistan? Why has @SimranjitSADA been detained today by the police of @BhagwantMann despite the fact that he had announced a peaceful protest today against the torturous illegal detention of @BhanaSidhuz ? Are we not allowed to… pic.twitter.com/HoDtYIOC73
— Sukhpal Singh Khaira (@SukhpalKhaira) February 1, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।