ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ‘ਚ ਅਫੀਮ ਦੀ ਖੇਤੀ ਦੀ ਇਜਾਜ਼ਤ ਦੇਣ ਦੀ ਕੀਤੀ ਮੰਗ

Rajneet Kaur
2 Min Read

ਚੰਡੀਗੜ੍ਹ: ਲੋਕ ਸਭਾ ‘ਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਅਫੀਮ ਦੀ ਖੇਤੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਅਫੀਮ ਦੀ ਖੇਤੀ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਵੱਖ-ਵੱਖ ਆਗੂ ਸ਼ਰਾਬ ਅਤੇ ਨਸ਼ੇ ਦਾ ਆਦੀ ਕਹਿ ਕੇ ਬਦਨਾਮ ਕਰਨ ‘ਚ ਲੱਗੇ ਹੋਏ ਹਨ। ਇਹ ਪੰਜਾਬ ਦਾ ਨਾਮ ਖਰਾਬ ਕਰ ਰਹੇ ਹਨ। ਪਰ ਅਸਲੀਅਤ ਕੁੱਝ ਹੋਰ ਹੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਰਗੇ ਦੇਸ਼ਾਂ ਵਿੱਚ ਵੀ ਉੱਥੋਂ ਦੀ ਸਰਕਾਰ ਵੱਲੋਂ ਭੰਗ ਦੀ ਖੇਤੀ ਕਰਨ ਦੀ ਆਪਣੇ ਨਿਵਾਸੀਆਂ ਨੂੰ ਖੁੱਲ੍ਹ ਦਿੱਤੀ ਜਾਂਦੀ ਹੈ। ਇਸ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਦੀ ਸੋਚ ਵੱਡੇ ਪੱਧਰ ‘ਤੇ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਖੁੱਲ੍ਹ ਪੰਜਾਬ ਨੂੰ ਦੇਣਾ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਵਾਲੀ ਗੱਲ ਨਹੀਂ ਹੈ।

ਸਿਮਰਨਜੀਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਵੇਂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਸੂਬਿਆਂ ਵਿੱਚ ਉਥੋਂ ਦੇ ਕਿਸਾਨਾਂ ਨੂੰ ਸਿਵਲ ਸਰਜਨ ਵੱਲੋਂ ਅਫ਼ੀਮ ਖਰੀਦਣ ਅਤੇ ਵੇਚਣ ਦੇ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਠੀਕ ਉਸੇ ਤਰ੍ਹਾਂ ਪੰਜਾਬ  ਦੇ ਸਿਵਲ ਸਰਜਨਾਂ ਨੂੰ ਵੀ ਲਾਇਸੈਂਸ ਜਾਰੀ ਕਰਨ ਦੀ ਹਦਾਇਤ ਕੀਤੀ ਜਾਣੀ ਚਾਹੀਦੀ ਹੈ  ਤਾਂ ਜੋ ਪੰਜਾਬ ਵਿੱਚ ਅਫੀਮ ਦੀ ਖੇਤੀ ਨਾਲ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment