ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਨੂੰ ਨਾਮੀ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

TeamGlobalPunjab
1 Min Read

ਖੰਨਾ : ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਪਿਛਲੇ ਦਿਨੀਂ ਸਪੁਰਦ ਏ ਖ਼ਾਕ ਹੋ ਗਏ ਸਨ ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਖੇੜੀ ਨੌਧ ਸਿੰਘ ਵਿਖੇ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਈ ਅਹਿਮ ਸ਼ਖ਼ਸੀਅਤਾਂ ਪਹੁੰਚੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਪ੍ਰਸਿੱਧ ਪੰਜਾਬੀ ਕਲਾਕਾਰ ਗੁਰਦਾਸ ਮਾਨ ਤੋਂ ਇਲਾਵਾ ਹੋਰ ਕਈ ਵਿਸ਼ੇਸ਼ ਪਤਵੰਤੇ ਪਹੁੰਚੇ। ਜ਼ਿਕਰ ਏ ਖਾਸ ਹੈ ਕਿ ਪਿਛਲੇ ਦਿਨੀਂ ਸਰਦੂਲ ਸਿਕੰਦਰ ਨੇ ਕੋਰੋਨਾ ਵਾਇਰਸ ਨਾਲ ਲੜਦਿਆਂ ਦਮ ਤੋੜ ਦਿੱਤਾ ਸੀ । ਇਸ ਤੋਂ ਬਾਅਦ ਹਰ ਪਾਸੇ ਸੋਗ ਦਾ ਮਾਹੌਲ ਫੈਲ ਗਿਆ ਸੀ ਅਤੇ ਹਰ ਕੋਈ ਇਸ ਤੇ ਆਪਣੀ ਪ੍ਰਤੀਕਿਰਿਆ ਦੇ ਰਿਹਾ ਸੀ ।

ਲੋਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ ਇਸ ਦੌਰਾਨ ਇਕ ਵਿਅਕਤੀ ਨੇ ਬੋਲਦੇ ਇੱਥੋਂ ਤਕ ਕਹਿ ਦਿੱਤਾ ਸੀ ਕਿ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਪਰਿਵਾਰ ਦੀ ਕੋਈ ਮਦਦ ਨਹੀਂ ਕੀਤੀ ਗਈ। ਸਰਦੂਲ ਸਿਕੰਦਰ ਨੂੰ ਚਾਹੁਣ ਵਾਲਿਆ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਸੀ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਜ਼ੇਰੇ ਇਲਾਜ ਸਨ ਅਤੇ ਜੇਕਰ ਸਰਕਾਰ ਚਾਹੁੰਦੀ ਤਾਂ ਕਿਸੇ ਵਧੀਆ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਕਰਵਾ ਸਕਦੀ ਸੀ ।

Share this Article
Leave a comment