ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅੱਜ ਹੋਵੇਗਾ ਰਿਲੀਜ਼

Rajneet Kaur
1 Min Read

ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅੱਜ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਸੀ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਅੱਜ ਇਹ ਦੀਵਾਲੀ ਤੋਹਫਾ ਹੋਵੇਗਾ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਣੇ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ ਸੀ, “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ ਸੌਖਾ ਨੀ ਰਾਹ ਖਾਲੀ ਕਰਦੇ”। ਇਸ ਗੀਤ ਦੇ ਬੋਲ ਅਜੇ ਪਰਿਵਾਰ ਵੱਲੋਂ ਨਹੀਂ ਦੱਸੇ ਗਏ ਹਨ, ਪਰ ਇਸ ਪੋਸਟਰ ਦੇਰਿਲੀਜ਼ ਹੋਣ ਨਾਲ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਤੇ ਗੀਤ ਵਾਚ ਆਊਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟਰੋਲ ਹੋਣਾ ਸ਼ੁਰੂ ਹੋ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

 

Share this Article
Leave a comment