ਖੇਤੀ ਬਿੱਲ ਖਿਲਾਫ ਕਿਸਾਨਾਂ ਦੇ ਹੱਕ ‘ਚ ਡਟਿਆ ਗਾਇਕ ਸਿੱਧੂ ਮੂਸੇਵਾਲਾ, ਕੀਤਾ ਇਹ ਅਹਿਮ ਐਲਾਨ

TeamGlobalPunjab
2 Min Read

ਚੰਡੀਗੜ੍ਹ : ਪੰਜਾਬੀ ਗਾਇਕ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਿੱਲ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਜਿਸ ‘ਚ ਹੁਣ ਪੰਜਾਬ ਦੇ ਇੱਕ ਹੋਰ ਮਸ਼ਹੂਰ ਗਾਇਕ ਅਤੇ ਯੂਥ ਦੇ ਦਿਲਾਂ ਦੀ ਧੜਕਣ ਸਿੱਧੂ ਮੂਸੇਵਾਲਾ ਨੇ ਵੀ 25 ਸਤੰਬਰ ਨੂੰ ਕਿਸਾਨਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਗਾਇਕ ਮੂਸੇਵਾਲਾ ਨੇ ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਕਿਹਾ ਕਿ ਉਹ 25 ਸਤੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹਨ ਅਤੇ ਇਸ ਦਿਨ ਧਰਨੇ ਵਿਚ ਆਪ ਸ਼ਾਮਲ ਹੋਣਗੇ।

ਪੰਜਾਬ ਦੇ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਗੀਤਾਂ ਰਾਹੀਂ ਵੀ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ ‘ਆਸ਼ਿਕ਼ ਮਿੱਟੀ ਦੇ’ ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਗਾਇਕ ਕੰਵਰ ਗਰੇਵਾਲ ਨੇ ਵੀ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬੀ ਗਾਇਕ ਬੱਬੂ ਮਾਨ ਨੇ ਵੀ 25 ਤਾਰੀਕ ਨੂੰ ਧਰਨੇ ‘ਚ ਸ਼ਾਮਲ ਹੋਣ ਦੀ ਗੱਲ ਕਹਿੰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ।

ਇੱਥੇ ਦੱਸ ਦਈਏ ਕਿ 25 ਸਤੰਬਰ ਨੂੰ ਪੰਜਾਬ ਦੇ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ ਜਿਸ ‘ਚ ਰਣਜੀਤ ਬਾਵਾ ਤੇ ਹਰਭਜਨ ਮਾਨ ਅਤੇ ਹੋਰ ਵੀ ਕਈ ਪੰਜਾਬੀ ਗਾਇਕ ਸ਼ਾਮਲ ਹੋਣਗੇ। ਹੁਣ ਤਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕਰ ਦਿੱਤਾ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਇਆਂ ਇੱਕ ਖ਼ਾਸ ਸੁਨੇਹਾ ਲਿਖਿਆ। ‘ਅਸੀਂ ਸਾਰੇ ਕਲਾਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਅਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ।’

https://www.facebook.com/folkmanranjitbawa/posts/4166518970058358

- Advertisement -

ਉਨ੍ਹਾਂ ਨੇ ਅੱਗੇ ਕਿਹਾ, ‘ਸਾਡੇ ਬਹੁਤ ਸਾਰੇ ਕਲਾਕਾਰ ਭਰਾ ਧਰਨਿਆਂ ਵਿਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਹਰਭਜਨ ਮਾਨ ਬਾਈ ਜੀ, ਹਰਜੀਤ ਹਰਮਨ ਬਾਈ, ਛੋਟਾ ਵੀਰ ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ 25 ਸਤੰਬਰ ਦੇ ਪੰਜਾਬ ਬੰਦ ਵਿੱਚ ਹਿੱਸਾ ਲੈਣਗੇ।’ ਕਿਸਾਨ ਮਜਦੂਰ ਏਕਤਾ ਜਿੰਦਾਬਾਦ।

Share this Article
Leave a comment