ਨਿਊਜ਼ ਡੈਸਕ : ਬੀਤੇ ਦਿਨੀਂ ਲਖੀਮਪੁਰੀ *ਚ ਸਿੱਖਾਂ ਨੂੰ ਅੱਤਵਾਦੀ ਦੱਸੇ ਜਾਣ ਤੋਂ ਬਾਅਦ ਇਹ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਸਲੇ *ਤੇ ਪ੍ਰਤੀਕਿਿਰਆ ਦਿੰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ *ਤੇ ਪ੍ਰਤੀਕਿਿਰਆ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਭਾਰਤ ਅੰਦਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਨਾ ਸਿਰਫ ਸਿੱਖ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਅੱਤਵਾਦੀ ਗਰਦਾਨਿਆ ਜਾ ਰਿਹਾ ਹੈ ਤਾਂ ਉਸ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਇਸੇ ਤਰ੍ਹਾਂ ਕਿਹਾ ਜਾ ਰਿਹਾ ਹੈ। ਸਿੰਘ ਸਾਹਿਬ ਨੇ ਲਖੀਮਪੁਰ ਖੀਰੀ ਦੀ ਘਟਨਾ ਦਾ ਜਿਕਰ ਕਰਦਿਆਂ ਕਿਹਾ ਕਿ ਉੱਥੇ ਤੈਨਾਤ ਐੱਸ ਐੱਚ ਓ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਿਹਾ ਗਿਆ।ਉਨ੍ਹਾਂ ਕਿਹਾ ਕਿ ਜਿਹੜੇ ਅੱਜ ਸਰਕਾਰੀ ਸਰਪ੍ਰਸਤੀ *ਚ ਨਫਰਤ ਫੈਲਾਅ ਰਹੇ ਹਨ ਉਨ੍ਹਾਂ ਨੂੰ ਦੇਸ਼ ਭਗਤ ਕਿਹਾ ਜਾ ਰਿਹਾ ਹੈ ਜਦੋਂ ਕਿ ਘੱਟ ਗਿਣਤੀਆਂ ਨੂੰ ਲਗਾਤਾਰ ਅੱਤਵਾਦੀ ਗਰਦਾਨਿਆ ਜਾ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੇ ਕਿਹਾ ਕਿ ਜੇਕਰ ਭਾਰਤ ਸਰਕਾਰ ਅਜਿਹੀਆਂ ਗਤੀਵਿਧੀਆਂ ਨੂੰ ਨਹੀਂ ਰੋਕਦੀ ਤਾਂ ਭਵਿੱਖ *ਚ ਇਸ ਦੇ ਸਿੱਟੇ ਬੜੇ ਗੰਭੀਰ ਹੋਣਗੇ। ਸਿੰਘ ਸਾਹਿਬ ਜੀ ਨੇ ਕਿਹਾ ਕਿ ਲਖੀਮਪੁਰ ਖੇੜੀ ਪਲੀਆ ਭੀਰਾ (ਯੂਪੀ ਰਾਜ ਮਾਰਗ) ਤੇ ਸ਼ਾਰਦਾ ਜਲ ਦੀ ਆਮਦ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੌਕੇ ਤੇ ਮੌਜੂਦ ਪਾਲੀਆ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ਵਲੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ ਸ਼ਬਦ ਕਹੇ ਜਾਣ ਤੇ ਸਿੱਖਾਂ ਵਲੋਂ ਇਤਰਾਜ। ਲਗਤਾਰ ਵਾਪਰ ਰਹੀਆਂ ਇਹੋ ਜਿਹੀਆਂ ਘਟਨਾਵਾਂ ਸਰਕਾਰੀ ਸਰਪ੍ਰਸਤੀ ਹੇਠ ਭਾਰਤ ਅੰਦਰ ਘੱਟ ਗਿਣਤੀਆਂ ਪ੍ਰਤੀ ਫਲਾਈ ਜਾ ਰਹੀ ਨਫਰਤ ਦਾ ਨਤੀਜਾ ਹੈ। ਕਿਤੇ ਸਿੱਖ ਆਈ ਪੀ ਐਸ ਜਾਂ ਆਈ ਏ ਐਸ ਅਧਿਕਾਰੀਆਂ ਨੂੰ ਅੱਤਵਾਦੀ ਕਿਹਾ ਜਾ ਰਿਹਾਂ ਹੈ ਕਿਤੇ ਬਹੁ ਗਿਣਤੀ ਨਾਲ ਸਬੰਧਿਤ ਅਫਸਰਾਂ ਵਲੌਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ। ਘੱਟ ਗਿਣਤੀਆਂ ਪ੍ਰਤੀ ਇਹੋ ਜਿਹਾ ਰਵਈਆ ਪੂਰੇ ਦੇਸ਼ ਨੂੰ ਨਫਰਤ ਦੀ ਅੱਗ ਵਿਚ ਝੋਕ ਸਕਦਾ ਹੈ।
ਦੱਸ ਦੇਈਏ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਬਲਕਿ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ। ਐੱਮਪੀ ਕੰਗਨਾ ਰਣੌਤ ਵੱਲੋਂ ਵੀ ਸਮੁੱਚੇ ਪੰਜਾਬੀਆਂ ਨੂੰ ਅੱਤਵਾਦੀ ਕਿਹਾ ਗਿਆ ਸੀ। ਇਸ ਤੋਂ ਇਲਾਵਾ ਹੋਰ ਵੀ ਕਈ ਘਟਨਾਵਾਂ ਸਾਹਮਣੇ ਆ ਚੁਕੀਆਂ ਹਨ।