ਸਿੰਘ ਸਹਿਬਾਨਾਂ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਣ ਦੇ ਹੁਕਮ

Global Team
2 Min Read

ਅੰਮ੍ਰਿਤਸਰ : ਸਿੰਘ ਸਹਿਬਾਨਾਂ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤੇ ਹਨ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢ ਦਿੱਤਾ ਜਾਵੇ। ਉਨ੍ਹਾਂ ਨੇ ਅਕਾਲੀ ਦਲ ਨੂੰ 24 ਘੰਟਿਆਂ ਅੰਦਰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਤੋਂ ਬਾਹਰ ਕੱਢਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਲਟੋਹਾ ਨੇ ਕਿਹਾ ਜਥੇਦਾਰ ਸਾਹਿਬਾਨਾਂ ਦੀ ਕਿਰਦਾਰਕੁਸ਼ੀ ਕੀਤੀ ਹੈ।

ਇਸ ਮਾਮਲੇ ‘ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਮਾਮਲਿਆਂ ਸਬੰਧੀ ਫੈਸਲਾ ਕਰਨ ਲਈ ਅਤੇ ਵਿਰਸਾ ਸਿੰਘ ਵਲਟੋਹਾ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਦਾ ਕੋਈ ਸਬੂਤ ਪੇਸ਼ ਨਹੀਂ ਕਰ ਸਕੇ।

ਇਸ ਤੋਂ ਇਲਾਵਾ ਜਥੇਦਾਰ ਸਾਹਿਬ ਨੇ ਕਿਹਾ ਕਿ 10 ਕੁ ਦਿਨ ਪਹਿਲਾਂ ਵਲਟੋਹਾ ਨੇ ਮੇਰੀ ਖ਼ਬਰ ਲੈਣ ਦੇ ਬਹਾਨੇ ਗੱਲਾਂ ਬਾਤਾਂ ਦੌਰਾਨ ਧਮਕੀ ਦਿੱਤੀ ਕਿ ਕਿ ਸੁਖਬੀਰ ਸਿੰਘ ਬਾਦਲ ਖਿਲਾਫ ਕੋਈ ਰਾਜਨੀਤਿਕ ਸਖਤ ਫੈਸਲਾ ਨਾ ਲਿਆ ਜਾਵੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਵਲਟੋਹਾ ਨੇ ਬਿਨਾਂ ਦੱਸੇ ਮੇਰੀ ਰਿਕਾਰਡਿੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨਾਲ ਸਵਾਲ ਜਵਾਬ ਦੀ ਵੀਡੀਓ ਗਰਾਫੀ ਕੀਤੀ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment