ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੁੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ‘ਚ ਫਸੇ ਹੋਏ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਪ੍ਰਦਾਨ ਕੀਤਾ ਜਾਵੇ ਤਾਂ ਜੋ ਉਹਨਾਂ ਨੂੰ ਗੜਬੜਗ੍ਰਸਤ ਮੁਲਕ ‘ਚੋਂ ਸੁਰੱਖਿਅਤਾ ਬਾਹਰ ਕੱਢਿਆ ਜਾ ਸਕੇ।
ਇਥੇ ਜਾਰੀ ਕੀਤੇ ਇਕ ਬਿਆਨ ‘ਚ ਸਿਰਸਾ ਨੇ ਦੱਸਿਆ ਕਿ ਅਫਗਾਨਿਸਤਾਨ ‘ਚ ਤਾਜ਼ਾ ਹਿੰਸਾ ‘ਚ ਨੰਗਰਹਰ ਮੁਸਜਿਦ ‘ਚ ਅੱਜ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 20 ਹੋਰ ਫੱਟੜ ਹੋ ਗਏ ਹਨ। ਉਹਨਾਂ ਦੱਸਿਆ ਕਿ ਉਹਨਾਂ ਨੂੰ ਰੋਜ਼ਾਨਾ ਵੱਡੀ ਗਿਣਤੀ ‘ਚ ਅਫਗਾਨਿਸਤਾਨ ਤੋਂ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਦੇ ਫੋਨ ਆ ਰਹੇ ਹਨ ਜੋ ਚਾਹੁੰਦੇ ਹਨ ਕਿ ਉਹਨਾਂ ਨੁੰ ਉਥੋਂ ਸੁਰੱਖਿਆ ਕੱਢਿਆ ਜਾਵੇ।
Afghanistan situation is worsening day by day; 3 people have died & 20+ wounded in Nangarhar Mosque explosion today
I get multiple calls everyday from Hindus/Sikhs of Afghanistan who await their evacuation
I once again urge @narendramodi Ji & @AmitShah Ji to expedite their Visa https://t.co/VEPP6yFZ9a
— Manjinder Singh Sirsa (@mssirsa) November 12, 2021
ਸਿਰਸਾ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਪਹਿਲਾਂ ਵੀ ਵੱਡੀ ਗਿਣਤੀ ‘ਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਉਥੋਂ ਕੱਢ ਚੁੱਕੀ ਹੈ ਪਰ ਜੋ ਬਾਕੀ ਰਹਿੰਦੇ ਲੋਕ ਹਨ ਜੋ ਉਥੋਂ ਭਾਰਤ ਆਉਣਾ ਚਾਹੁੰਦੇ ਹਨ, ਉਹਨਾਂ ਨੂੰ ਵੀਜ਼ਾ ਪ੍ਰਦਾਨ ਕਰਨਾ ਚਾਹੀਦਾ ਹੈ ਤੇ ਇਹ ਪ੍ਰਕਿਰਿਆ ਤੇਜ਼ੀ ਨਾਲ ਚਲਾਉਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉਥੇ ਰੋਜ਼ਾਨਾ ਵਾਪਰ ਰਹੀ ਹਿੰਸਾ ‘ਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀਆਂ ਮੌਤਾਂ ਹੋ ਰਹੀਆਂ ਹਨ।