ਨਵਜੋਤ ਸਿੱਧੂ ਦੱਸਣ ਉਹਨਾਂ ਦਾ ਚਰਿੱਤਰ ਕਦੋਂ ਢਹਿ-ਢੇਰੀ ਹੋ ਕੇ ਹੇਠਾਂ ਲੱਗ ਗਿਆ : ਸਿਰਸਾ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਨੂੰ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਬਰਾਬਰ ਕਰਾਰ ਦਿੰਦਿਆਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਸਵਾਲ ਕੀਤਾ ਹੈ ਕਿ ਉਹ ਲੋਕਾਂ ਨੂੰ ਦੱਸਣ ਕਿ ਗਾਂਧੀ ਪਰਿਵਾਰ ਵਾਰ-ਵਾਰ ਸਿੱਖਾਂ ਦੇ ਕਾਤਲਾਂ ਨੂੰ ਅਹੁਦੇ ਦੇ ਕੇ ਕਿਉਂਕਿ ਨਿਵਾਜਦਾ ਹੈ ਤੇ ਉਹਨਾਂ ਨੇ ਪੰਜਾਬ ਸਮੇਤ ਕਾਂਗਰਸ ਦੇ ਲੀਡਰਾਂ ਨੂੰ ਸਵਾਲ ਕੀਤਾ ਕਿ ਕੀ ਉਹ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਇਸ ਫੈਸਲੇ ‘ਤੇ ਪ੍ਰਤੀਕਰਮ ਦੇਣਗੇ?

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਸੇ ਤਾਂ ਕਾਂਗਰਸ ਲੀਡਰਸ਼ਿਪ ਸਿਆਸੀ ਪਾਰਟੀਆਂ ਵੱਲੋਂ ਅਪਰਾਧੀਆਂ ਦੀ ਪੁਸ਼ਤ ਪਨਾਹੀ ‘ਤੇ ਸਵਾਲ ਚੁੱਕ ਰਹੀ ਹੈ ਜਦਕਿ ਦੂਜੇ ਪਾਸੇ ਉਸਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਪਾਰਟੀ ਦੇ ਅਹਿਮ ਅਹੁਦੇ ‘ਤੇ ਨਿਯੁਕਤ ਕੀਤਾ ਹੈ। ਉਹਨਾਂ ਪੁੱਛਿਆ ਕਿ ਕਿੰਨਾ ਚਿਰ ਗਾਂਧੀ ਪਰਿਵਾਰ ਇਸ ਅਹਿਮ ਮਾਮਲੇ ‘ਤੇ ਰਾਜਨੀਤੀ ਕਰਦਾ ਰਹੇਗਾ ਜਿਸਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਸਿਰਸਾ ਨੇ ਕਿਹਾ ਕਿ ਟਾਈਟਲਰ ਦੀ ਨਿਯੁਕਤ ਸਾਬਤ ਕਰਦੀ ਹੈ ਕਿ ਕਿਵੇਂ ਕਾਂਗਰਸ ਪਾਰਟੀ ਨੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆਂ। ਉਹਨਾ ਕਿਹਾ ਕਿ ਸੋਨੀਆ ਗਾਂਧੀ ਸਮੇਤ ਕਾਂਗਰਸ ਹਾਈ ਕਮਾਂਡ ਦੀ ਇਸ ਕਾਰਵਾਈ ਨੇ ਇਹ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਕੀ ਇਸ ਫੈਸਲੇ ਨਾਲ ਪੰਜਾਬ ਕਾਂਗਰਸ ਵਿਚ ਕਿਸੇ ਦੇ ਹਿਰਦੇ ਨੂੰ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਸਿੱਖਾਂ ਦੇ ਕਾਤਲਾਂ ਦਾ ਸਨਮਾਨ ਕਰ ਰਹੀ ਹੈ ਤੇ ਜਿਸਦਾ ਕੇਸ ਸੀਬੀਆਈ ਕੋਲ ਪੈਂਡਿੰਗ ਹੈ, ਉਸ ਮਾਮਲੇ ‘ਤੇ ਪੰਜਾਬ ਕਾਂਗਰਸ ਦੇ ਆਗੂਆਂ ਨੇ ਚੁੱਪ ਵੱਟ ਲਈ ਹੈ।

ਸਿਰਸਾ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਵੀ ਹੱਲਾ ਬੋਲਿਆ ਤੇ ਕਿਹਾ ਕਿ ਉਹ ਦੱਸਣ ਕਿ ਕਦੋਂ ਉਹਨਾਂ ਦਾ ਚਰਿੱਤਰ ਢਹਿ ਢੇਰੀ ਹੋ ਗਿਆ ਤੇ ਹੇਠਾਂ ਲੱਗ ਗਿਆ। ਉਹਨਾਂ ਕਿਹਾ ਕਿ ਸ਼ਾਇਦ ਉਹਨਾਂ ‘ਚ ਟਾਈਟਲਰ ਨੂੰ ਦਿੱਲੀ ਕਾਂਗਰਸ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਦੇ ਫੈਸਲੇ ਖਿਲਾਫ ਬੋਲਣ ਦੀ ਦਲੇਰੀ ਮੁੱਕ ਗਈ ਹੈ।

- Advertisement -

Share this Article
Leave a comment