DSGMC ਨੇ ਦਿੱਲੀ ‘ਚ ਕੰਗਣਾ ਰਣੌਤ ਖਿਲਾਫ਼ ਦਰਜ ਕਰਵਾਈ ਸ਼ਿਕਾਇਤ

TeamGlobalPunjab
2 Min Read

ਨਵੀਂ ਦਿੱਲੀ: ਕਿਸਾਨ ਅੰਦੋਲਨ ਅਤੇ ਬਠਿੰਡਾ ਦੀ ਬਜ਼ੁਰਗ ਅੰਦੋਲਨਕਾਰੀ ਬੇਬੇ ਮਹਿੰਦਰ ਕੌਰ ‘ਤੇ ਗਲ਼ਤ ਟਿੱਪਣੀ ਕਰਨ ਵਾਲੀ ਅਦਾਕਾਰ ਕੰਗਣਾ ਰਣੌਤ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਕੰਗਣਾ ਰਣੌਤ ਖਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।

ਇਸ ਤੋਂ ਪਹਿਲਾਂ ਦਿੱਲੀ ਕਮੇਟੀ ਨੇ ਕੰਗਣਾ ਰਣੌਤ ਖਿਲਾਫ਼ ਕਾਨੂੰਨੀ ਨੋਟਿਸ ਜਾਰੀ ਕੀਤਾ ਸੀ ਅਤੇ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਸੀ। ਪਰ ਕੰਗਣਾ ਰਣੌਤ ਵੱਲੋਂ ਕੋਈ ਵੀ ਜਵਾਬ ਨਾ ਦਿੱਤੇ ਜਾਣ ਤੋਂ ਬਾਅਦ ਉਹਨਾਂ ਦੇ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਸ਼ਿਕਾਇਤ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨੌਰਥ ਐਵਨਿਊ ਪੁਲਿਸ ਸਟੇਸ਼ਨ ‘ਚ ਇਸ ਦੀ ਸ਼ਿਕਾਇਤ ਕੀਤੀ ਗਈ ਹੈ। ਇਸ ਦੌਰਾਨ ਉਹਨਾਂ ਨੇ ਇਲਜ਼ਾਮ ਲਾਏ ਕਿ ਕੰਗਣਾ ਆਪਣੇ ਘਟੀਆ ਟਵੀਟ ਰਾਹੀਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਹੋਰ ਰੰਗਤ ਦੇਣ ਦੀ ਕੋਿਸ਼ਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਰਸਾ ਨੇ ਕਿਹਾ ਕਿ ਭਾਰਤ ਬੰਦ ਦੇ ਸੱਦੇ ‘ਤੇ ਵੀ ਕੰਗਣਾ ਨੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਸਬੰਧੀ ਟਵੀਟ ਕੀਤਾ ਹੈ।

Share This Article
Leave a Comment