ਨਵੀਂ ਦਿੱਲੀ: ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਤਾਲਿਬਾਨ ਦੇ ਕਹਿਰ ਕਾਰਨ ਵੱਡੀ ਗਿਣਤੀ ‘ਚ ਲੋਕ ਦੇਸ਼ ਛੱਡ ਰਹੇ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ।ਪਰ ਹੁਣ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਅਫਗਾਨਿਸਤਾਨ ‘ਚ ਤਾਲਿਬਾਨ ਦਾ ਕਹਿਰ ਭਾਰਤ ਲਈ ਵੀ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ, ਉੱਥੇ ਵਸਦੇ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਆ ਦਾ ਮੁੱਦਾ ਹੁਣ ਭਾਰਤ ਦੀ ਚਿੰਤਾ ਵਿੱਚ ਵਾਧਾ ਕਰ ਰਿਹਾ ਹੈ।ਅਫ਼ਗਾਨਿਸਤਾਨ ‘ਚ ਰਹਿੰਦੇ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਬਾਰੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।
I am in constant touch with President, Gurdwara Committee of Kabul & Sangat who have told me that 320+ people of minorities living in Ghazni & Jalalabad (including 50 Hindus and 270+ Sikhs) have taken refuge in Karte Parwan Gurdwara in Kabul in wake of recent developments @ANi pic.twitter.com/WW2XZqPwG6
— Manjinder Singh Sirsa (@mssirsa) August 16, 2021
- Advertisement -
ਮਨਜਿੰਦਰ ਸਿੰਘ ਸਿਰਸਾ ਨੇ ਜਾਰੀ ਕੀਤੀ ਵੀਡੀਓ ਵਿੱਚ ਕਿਹਾ ਕਿ ਗਜ਼ਨੀ ਅਤੇ ਜਲਾਲਾਬਾਦ ਵਿੱਚ ਰਹਿੰਦੇ ਸਾਡੇ ਭਾਈਚਾਰੇ ਦੇ ਲੋਕਾਂ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ’ਚ ਸ਼ਰਨ ਲਈ ਹੋਈ ਹੈ। ਇਨ੍ਹਾਂ ਵਿੱਚ ਕੁੱਲ 320 ਲੋਕ ਹਨ, ਜਿਨ੍ਹਾਂ ’ਚ 50 ਹਿੰਦੂ ਹਨ ਅਤੇ ਬਾਕੀ ਸਾਰੇ ਸਿੱਖ ਪਰਿਵਾਰ ਹਨ। ਸਿਰਸਾ ਨੇ ਕਿਹਾ ਕਿ ਉਹ ਸਾਰੇ ਸੁਰੱਖਿਅਤ ਹਨ ਅਤੇ ਗੁਰਦੁਆਰਾ ਸਾਹਿਬ ਅੰਦਰ ਹਨ।ਉਨ੍ਹਾਂ ਨੇ ਕਿਹਾ ਕਿ ਮੈਂ ਕਾਬੁਲ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਾਲ ਲਗਾਤਾਰ ਸੰਪਰਕ ਵਿਚ ਹਾਂ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਸਾਰੇ ਲੋਕ ਸੁਰੱਖਿਅਤ ਹਨ।ਸਿਰਸਾ ਨੇ ਅੱਗੇ ਕਿਹਾ ਕਿ ਕੁਝ ਸਮੇਂ ਪਹਿਲਾਂ ਤਾਲਿਬਾਨ ਦੇ ਸਥਾਨਕ ਲੀਡਰਾਂ ਨੇ ਗੁਰਦੁਆਰਾ ਘਰ ਅੰਦਰ ਆ ਕੇ ਸਾਡੇ ਪ੍ਰਧਾਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਸੀਂ ਤੁਹਾਡੇ ਨਾਲ ਹਾਂ, ਤੁਹਾਡੀ ਸੁਰੱਖਿਆ ਦੀ ਗਰੰਟੀ ਲੈਂਦੇ ਹਾਂ।