ਨਵੀਂ ਦਿੱਲੀ: ਕੇਜਰੀਵਾਲ ਵੱਲੋਂ ਈਡੀ ਅੱਗੇ ਪੰਜਵੀ ਵਾਰ ਪੇਸ਼ ਨਾਂ ਹੋਣ ‘ਤੇ ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਵੱਡਾ ਦਾਅਵਾ ਕੀਤਾ ਹੈ। ਸਿਰਸਾ ਨੇ ਕਿਹਾ ਕਿ ਕੇਜਰੀਵਾਲ ਨੂੰ ਪਤਾ ਹੈ ਕਿ ਸ਼ਰਾਬ ਘੁਟਾਲੇ ਵਿੱਚ ਉਨ੍ਹਾਂ ਦੇ ਖਿਲਾਫ ਇੰਨੇ ਮਜ਼ਬੂਤ ਸਬੂਤ ਹਨ ਕਿ ਉਹ ਜ਼ਰੂਰ ਜੇਲ੍ਹ ਜਾਣਗੇ। ‘ਆਪ’ ਦੇ ਇੱਕ ਸੀਨੀਅਰ ਨੇਤਾ ਨੇ ਮੈਨੂੰ ਦੱਸਿਆ ਹੈ ਕਿ ਕੇਜਰੀਵਾਲ ਪਹਿਲਾਂ ਆਪਣੀ ਪਤਨੀ ਨੂੰ ਮੁੱਖ ਮੰਤਰੀ ਬਣਾਉਣਗੇ ਅਤੇ ਫਿਰ ED ਕੋਲ ਜਾਣਗੇ!! ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿਣ ਵਾਲੇ ਕੇਜਰੀਵਾਲ ਜੀ ਸੱਤਾ ਦੇ ਮੋਹ ਕਾਰਨ ਕਿਸੇ ਵੀ ਪੱਧਰ ਤੱਕ ਝੁਕ ਸਕਦੇ ਹਨ।
केजरीवाल जी ने पाँचवीं बार ED के summon को नज़रअंदाज़ किया और ED के सामने पेश नहीं हुए क्योंकि वो जानते हैं कि उनके ख़िलाफ़ शराब घोटाले में इतने पुख़्ता सबूत है कि वो पक्का जेल जाएँगे
आप के सीनियर नेता ने मुझे बताया है कि केजरीवाल जी पहले अपनी धर्मपत्नी को मुख्यमंत्री बनाएंगे और… pic.twitter.com/PAp4k1OHCI
— Manjinder Singh Sirsa (@mssirsa) February 2, 2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਜਾਂਚ ਏਜੰਸੀ ਨੇ ਉਸ ਨੂੰ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਆਪ ਨੇ ਕਿਹਾ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਅਤੇ ਦਿੱਲੀ ਸਰਕਾਰ ਨੂੰ ਡੇਗਣਾ ਹੈ। ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।
ਈਡੀ ਨੇ ਇਸ ਤੋਂ ਪਹਿਲਾਂ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਕੇਜਰੀਵਾਲ ਨੇ 17 ਜਨਵਰੀ ਨੂੰ ਕਿਹਾ ਸੀ ਕਿ ਭਾਜਪਾ ਮੈਨੂੰ ਗ੍ਰਿਫਤਾਰ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਮੈਂ ਲੋਕ ਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।