Home / News / ਸਤੇਂਦਰ ਜੈਨ ਦੇ ਕੋਵਿਡ-19 ਪਾਜ਼ਿਟਿਵ ਆਉਣ ਤੋਂ ਬਾਅਦ ਮਨੀਸ਼ ਸਿਸੋਦੀਆ ਸੰਭਾਲਣਗੇ ਸਿਹਤ ਮੰਤਰਾਲਾ

ਸਤੇਂਦਰ ਜੈਨ ਦੇ ਕੋਵਿਡ-19 ਪਾਜ਼ਿਟਿਵ ਆਉਣ ਤੋਂ ਬਾਅਦ ਮਨੀਸ਼ ਸਿਸੋਦੀਆ ਸੰਭਾਲਣਗੇ ਸਿਹਤ ਮੰਤਰਾਲਾ

ਨਵੀਂ ਦਿੱਲੀ: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਗੈਰਹਾਜ਼ਰੀ ‘ਚ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਦੇ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲਣਗੇ। ਜੈਨ ਦੇ ਸਾਰੇ ਵਿਭਾਗਾਂ ਦਾ ਚਾਰਜ ਉਪ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਹੈ। ਧਿਆਨ ਯੋਗ ਹੈ ਕਿ ਜੈਨ ਨੂੰ ਬੁੱਧਵਾਰ ਨੂੰ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਸੀ। ਉਹ ਇਸ ਸਮੇਂ ਹਸਪਤਾਲ ‘ਚ ਭਰਤੀ ਹਨ।

ਦਿੱਲੀ ਵਿੱਚ ਕੋਰੋਨਾ ਨੇ ਆਮ ਲੋਕਾਂ ਤੋਂ ਇਲਾਵਾ ਹੁਣ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਲਈ ਵੀ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਇਸਦੀ ਚਪੇਟ ਵਿੱਚ ਆ ਚੁੱਕੇ ਹਨ।

ਦਰਅਸਲ ਜੈਨ ਨੂੰ ਤੇਜ ਬੁਖਾਰ ਅਤੇ ਸਾਂਹ ਲੈਣ ਵਿੱਚ ਪਰੇਸ਼ਾਨੀ ਹੋਣ ‘ਤੇ ਹਾਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ, ਪਰ ਜਾਣਕਾਰੀ ਮਿਲੀ ਕਿ ਉਨ੍ਹਾਂ ਦਾ ਆਕਸੀਜਨ ਲੈਵਲ ਹੇਠਾਂ ਡਿਗ ਗਿਆ। ਇਸ ਦੌਰਾਨ ਜਾਂਚ ਕਰਾਉਣ ‘ਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਦੂਜੀ ਵਾਰ ਦੇ ਟੈਸਟ ‘ਚ ਉਨ੍ਹਾਂ ਨੂੰ ਸੰਕਰਮਿਤ ਪਾਇਆ ਗਿਆ।

ਪੰਜਾਬੀ ਤੇ ਅੰਗਰੇਜ਼ੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਆਪਣੇ ਫੋਨ ‘ਤੇ ਐਪ ਡਾਊਨਲੋਡ ਕਰੋ:

Click here for GOOGLE PLAY STORE  

Click here for IOS

Check Also

ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਅਪੀਲ, ਜਾਣੋ ਪੂਰਾ ਮਾਮਲਾ

ਵਾਸ਼ਿੰਗਟਨ: ਅਮਰੀਕਾ ਨੇ ਕੋਰੋਨਾ ਮਹਾਮਾਰੀ ਅਤੇ ਅੱਤਵਾਦੀ ਖ਼ਤਰਿਆਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ …

Leave a Reply

Your email address will not be published. Required fields are marked *