SIT ਵੱਲੋਂ ਬਿਕਰਮ ਮਜੀਠੀਆ ਦੀ ਭਾਲ ਲਈ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ

TeamGlobalPunjab
2 Min Read

ਚੰਡੀਗੜ੍ਹ : AIG  ਬਲਰਾਜ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਐਸਆਈਟੀ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਤੇ ਕੇਸ ਦਰਜ ਹੋਣ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੇ ਹਨ।ਅਕਾਲੀ ਦਲ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਐਸਆਈਟੀ ਦੀਆਂ ਚਾਰ ਟੀਮਾਂ ਨੇ 16 ਥਾਵਾਂ ’ਤੇ ਛਾਪੇ ਮਾਰੇ। ਪੁਲਿਸ ਸੂਤਰਾਂ ਅਨੁਸਾਰ ਪੰਜਾਬ ਪੁਲਿਸ ਦੀ ਟੀਮ ਦੇਰ ਸ਼ਾਮ ਸਾਢੇ ਤਿੰਨ ਵਜੇ ਚੰਡੀਗੜ੍ਹ ਸਥਿਤ ਮਜੀਠੀਆ ਦੇ ਸਰਕਾਰੀ ਫਲੈਟ ’ਤੇ ਪਹੁੰਚੀ ਪਰ ਉਥੇ ਕੋਈ ਨਹੀਂ ਮਿਲਿਆ।

ਪੰਜਾਬ ਪੁਲਿਸ ਦੀ 3 ਮੈਂਬਰੀ ਐਸਆਈਟੀ ਮਜੀਠੀਆ ਦੀ ਭਾਲ ਕਰ ਰਹੀ ਹੈ। ਇਸ ਦੇ ਲਈ ਉਨ੍ਹਾਂ ਨੂੰ ਵੱਖ-ਵੱਖ ਟੀਮਾਂ ਦਿੱਤੀਆਂ ਗਈਆਂ ਹਨ। ਇਸ ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਨਾਲ ਡੀਐਸਪੀ ਰਾਜੇਸ਼ ਕੁਮਾਰ ਅਤੇ ਕੁਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ ‘ਤੇ ਵੀ ਨਾਲੋ-ਨਾਲ ਛਾਪੇਮਾਰੀ ਕੀਤੀ, ਪਰ ਉਹ ਨਹੀਂ ਮਿਲੇ।

ਸੂਤਰਾਂ ਦੀ ਮੰਨੀਏ ਤਾਂ ਮਜੀਠੀਆ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਛੱਡ ਚੁੱਕੇ ਸਨ। ਅਕਾਲੀ ਦਲ ਸਰਕਾਰ ਵਲੋਂ ਉਨ੍ਹਾਂ ਖਿਲਾਫ ਨਸ਼ਿਆਂ ਦੇ ਮਾਮਲੇ ‘ਚ ਕਾਰਵਾਈ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਸੀ। ਜਦੋਂ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਏਡੀਜੀਪੀ ਐਸਕੇ ਅਸਥਾਨਾ ਵੱਲੋਂ ਡੀਜੀਪੀ ਨੂੰ ਲਿਖਿਆ ਪੱਤਰ ਲੀਕ ਹੋਇਆ ਤਾਂ ਮਜੀਠੀਆ ਸਮਝ ਗਏ ਸਨ ਕਿ ਪੁਲਿਸ ਉਸ ਖ਼ਿਲਾਫ਼ ਕੇਸ ਦਰਜ ਕਰਨ ਲਈ ਤਿਆਰ ਹੈ।

- Advertisement -

Share this Article
Leave a comment