ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਜਾਂਚ ਕਰ ਰਹੀ ਐੱਸਆਈਟੀ ਦੀ ਟੀਮ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਪੁੱਜ ਚੁੱਕੀ ਹੈ। SIT ਦੇ ਪ੍ਰਮੁੱਖ ਐੱਲਕੇ ਯਾਦਵ ਤੇ ਰਾਕੇਸ਼ ਅਗਰਵਾਲ ਸਾਬਕਾ ਮੁੱਖ ਮੰਤਰੀ ਦੇ ਫਲੈਟ ‘ਤੇ ਪਹੁੰਚ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਫਲੈਟ ‘ਚ ਮੌਜੂਦ ਹਨ।
ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਚੰਡੀਗੜ੍ਹ ਸਥਿਤ ਵਿਧਾਇਕ ਫਲੈਟ ‘ਚ ਐੱਸਆਈਟੀ ਦੇ ਸਵਾਲਾ ਦੇ ਜਵਾਬ ਦੇਣਗੇ।
ਇਸ ਤੋਂ ਪਹਿਲਾ ਪੁੱਛਗਿੱਛ ਲਈ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭਜ ਕੇ 16 ਜੂਨ ਨੂੰ ਪੇਸ਼ ਹੋਣ ਨੂੰ ਕਿਹਾ ਸੀ। ਪਰ ਸਾਬਕਾ ਮੁੱਖ ਮੰਤਰੀ ਸਿਹਤ ਠੀਕ ਨਾ ਹੋਣ ਕਾਰਨ ਸਿੱਟ ਅੱਗੇ ਪੇਸ਼ ਨਹੀਂ ਹੋ ਸਕੇ। ਇਸ ਤੋਂ ਬਾਅਦ ਫਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸਆਈਟੀ ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸਆਈਟੀ ਦੇ ਸਵਾਲਾਂ ਦੇ ਜਵਾਬ ਦੇਣਗੇ।