ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ। 18 ਜੁਲਾਈ ਨੂੰ ਪਟਿਆਲਾ ਵਿਖੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦੇਈਏ ਕਿ ਡਰੱਗ ਕੇਸ ’ਚ ਤਲਬ ਕੀਤਾ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਐੱਸ. ਆਈ. ਟੀ. ਦੇ ਸੰਮਨਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਐੱਸ. ਆਈ. ਟੀ. ਨੇ ਇਹ ਸੰਮਨ ਵਾਪਸ ਲੈ ਲਏ ਸਨ। ਅੱਜ ਫਿਰ ਐੱਸ. ਆਈ. ਟੀ. ਨੇ ਨਵੇਂ ਸਿਰਿਓਂ ਮਜੀਠੀਆ ਨੂੰ ਤਲਬ ਕਰ ਲਿਆ ਹੈ।