ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਕਾਨੂੰਨੀ ਮਾਹਰ ਵਿਜੇ ਸਿੰਗਲਾ ਨੇ ਅਸਤੀਫਾ ਦੇ ਦਿੱਤਾ ਹੈ। ਵਿਜੇ ਸਿੰਗਲਾ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਹਨ ਜਿਹਨਾਂ ਨੂੰ ਐਸ ਆਈ ਟੀ ਨਾਲ ਕਾਨੂੰਨੀ ਸਲਾਹਕਾਰ ਦੇ ਤੌਰ ’ਤੇ ਲਗਾਇਆ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੰਗਲਾ ਨੇ ਆਪਣਾ ਅਸਤੀਫਾ ਐਸ ਆਈ ਟੀ ਮੁਖੀ ਐਲ ਕੇ ਯਾਦਵ ਨੂੰ ਦੇ ਦਿੱਤਾ ਹੈ। ਇਸ ਕੇਸ ਵਿੱਚ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਸੀ ਤਾਂ ਸਿੰਗਲਾ ਵਿਵਾਦਾਂ ਵਿੱਚ ਘਿਰ ਗਏ ਸਨ।