ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਅਤੇ ਉਮਰਾਨੰਗਲ ਨਾਮਜ਼ਦ

TeamGlobalPunjab
1 Min Read

ਫ਼ਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਨਾਮਜ਼ਦ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐੱਸਆਈਟੀ ਨੇ ਇੱਕ ਪੱਤਰ ਲਿਖ ਕੇ ਫ਼ਰੀਦਕੋਟ ਜ਼ਿਲ੍ਹਾ ਸੈਸ਼ਨ ਅਦਾਲਤ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ।

ਨਾਮਜ਼ਦ ਕੀਤੇ ਜਾਣ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਹੁਣ ਕਿਸੇ ਸਮੇਂ ਵੀ ਦੋਹਾਂ ਨੂੰ ਪੁੱਛਗਿੱਛ ਲਈ ਤਲਬ ਕਰ ਸਕਦੀ ਹੈ। ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਹੋਣ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਹਾਲਾਂਕਿ ਸਮੇਧ ਸਿੰਘ ਸੈਣੀ ਨੇ ਡਿਊਟੀ ਦੌਰਾਨ ਚੱਲ ਰਹੇ ਮਾਮਲਿਆਂ ਸਬੰਧੀ ਹਾਈਕੋਰਟ ਤੋਂ ਰਾਹਤ ਵੀ ਲਈ ਹੈ।

ਪੰਜਾਬ ਹਰਿਆਣਾ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦੇ ਹੋਏ ਬਲੈਂਕੇਟ ਬੇਲ ਦਿੱਤੀ ਹੈ। ਜੇਕਰ ਪੁਲਿਸ ਨੇ ਹੁਣ ਸੁਮੇਧ ਸਿੰਘ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਮਾਮਲੇ ਨੂੰ ਛੱਡ ਕਿ ਬਾਕੀ ਕਿਸੇ ਹੋਰ ਕੇਸਾਂ ਵਿੱਚ ਗ੍ਰਿਫ਼ਤਾਰ ਕਰਨਾ ਹੋਇਆ ਤਾਂ ਪਹਿਲਾਂ ਪੁਲਿਸ ਸੈਣੀ ਨੂੰ ਇੱਕ ਹਫ਼ਤੇ ਦਾ ਨੋਟਿਸ ਜਾਰੀ ਕਰਨਾ ਪਵੇਗਾ।

Share This Article
Leave a Comment