ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਮੁਲਜ਼ਮ ਵਜੋਂ ਨਾਮਜ਼ਦ, 4 ਮਈ ਨੂੰ ਪੇਸ਼ ਕਰਨ ਦੇ ਹੁਕਮ

TeamGlobalPunjab
1 Min Read

ਫਰੀਦਕੋਟ: ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ SIT ਵੱਲੋਂ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ ਨੇ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਦਰਜ ਐਫਆਈਆਰ ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ 117 ’ਚ ਮੁੱਖ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਗਿਆ।

ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਐਸਆਈਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ 63 ’ਚ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰੀਦਕੋਟ ਅਦਾਲਤ ਨੇ 4 ਮਈ 2022 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੁਕਮ ਹੋਣ ਦੇ ਆਦੇਸ਼ ਦਿੱਤੇ ਹਨ।

ਦੱਸਣਯੋਗ ਹੈ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਅਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ ‘ਚ 7 ਡੇਰਾ ਪ੍ਰੇਮੀਆਂ ਪੈਰੋਕਾਰਾਂ ‘ਤੇ ਕੇਸ ਚੱਲ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment