ਪਟਿਆਲਾ : ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਐਲ ਕੇ ਯਾਦਵ ਦੀ ਅਗਵਾਈ ਵਾਲੀ ਨਵੀਂ ਐਸਆਈਟੀ ਨੇ ਅੱਜ ਪਟਿਆਲਾ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਪੁੱਛਗਿੱਛ ਕੀਤੀ। ਇਸ ਮਾਮਲੇ ਵਿਚ ਆਪਣੇ ਬਿਆਨ ਦਰਜ ਕਰਾਉਣ ਲਈ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਐੱਸਆਈਟੀ ਅੱਗੇ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪੁੱਜੇ। ਜਿਥੇ ਉਨ੍ਹਾਂ ਤੋਂ ਲਗਭਗ 3 ਘੰਟੇ ਐਸਆਈਟੀ ਨੇ ਪੁੱਛਗਿੱਛ ਕੀਤੀ। ਐੱਸਆਈਟੀ ਵੱਲੋਂ ਢੱਡਰੀਆਂਵਾਲੇ ਨੂੰ ਇੱਕ ਗਵਾਹ ਦੇ ਤੌਰ ‘ਤੇ ਸੰਮਨ ਕੀਤਾ ਗਿਆ ਸੀ।
ਪੁੱਛਗਿੱਛ ਤੋਂ ਬਾਅਦ ਐਸ.ਆਈ.ਟੀ. ਦੇ ਮੈਂਬਰ ਅਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਆਪੋ ਆਪਣੀਆਂ ਗੱਡੀਆਂ ਵਿੱਚ ਸਰਕਟ ਹਾਊਸ ਤੋਂ ਰਵਾਨਾ ਹੋ ਗਏ।