ਚੰਡੀਗੜ੍ਹ: ਬਿਕਰਮ ਮਜੀਠੀਆ ਨੂੰ ਡਰੱਗਜ਼ ਮਾਮਲੇ SIT ਨੇ ਮੁੜ ਸੰਮਨ ਜਾਰੀ ਕੀਤੇ ਹਨ। ਇਸ ਤੋਂ ਬਾਅਦ ਹੁਣ ਮਜੀਠੀਆ ਨੂੰ 27 ਦਸੰਬਰ ਵਿਸ਼ੇਸ਼ ਜਾਂਚ ਕਮੇਟੀ ਅੱਗੇ ਪੇਸ਼ ਹੋਣਾ ਪਵੇਗਾ। ਇਸ ਤੋਂ ਪਹਿਲਾਂ ਜਾਂਚ ਕਮੇਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ 7 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਐੱਸ.ਆਈ.ਟੀ. ਦੀ ਅਗਵਾਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਖਵਿੰਦਰ ਸਿੰਘ ਛੀਨਾ ਕਰ ਰਹੇ ਹਨ। ਦਫ਼ਤਰ ਪਹੁੰਚਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਸੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਵਿਚ ਪੂਰਾ ਭਰੋਸਾ ਹੈ।
ਜ਼ਿਕਰਯੋਗ ਹੈ ਕਿ 20 ਦਸੰਬਰ, 2021 ਨੂੰ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ ਬ੍ਰਾਂਚ ‘ਚ ਨਸ਼ਾ ਤਸਕਰੀ ਦੇ ਦੋਸ਼ ਹੇਠ ਮਜੀਠੀਆ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਾਲ 2022 ’ਚ ਜਿਸ ਸਮੇਂ ਇਹ ਕੇਸ ਦਰਜ ਕੀਤਾ ਗਿਆ ਸੀ, ਉਸ ਸਮੇਂ ਸੂਬੇ ਵਿਚ ਵਿਧਾਨ ਸਭਾ ਚੋਣਾ ਸਨ, ਵਿਚ ਚੋਣਾਂ ਲੜਨ ਲਈ ਮਜੀਠੀਆ ਨੇ ਸੁਪਰੀਮ ਕੋਰਟ ’ਚੋਂ ਜ਼ਮਾਨਤ ਲਈ ਸੀ। ਚੋਣਾਂ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਸਰੰਡਰ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।