ਬੈਂਸ ਤੇ ਕੜਵਲ ਵਿਚਾਲੇ ਹੋਈ ਝੜਪ ਦਾ ਮਾਮਲਾ, SIT ਵਲੋਂ ਫੋਰੈਂਸਿਕ ਜਾਂਚ ਲਈ ਭੇਜੀ ਗਈ ਵੀਡੀਓ

TeamGlobalPunjab
2 Min Read

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬੀਤੇ ਦਿਨੀਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਉਨ੍ਹਾਂ ‘ਤੇ ਆਤਮਨਗਰ ਤੋਂ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ‘ਤੇ ਹਮਲਾ ਕਰਨ ਦੇ ਇਲਜਾਮ ਲੱਗੇ ਸਨ। ਹਾਲਾਂਕਿ ਸਿਮਰਜੀਤ ਸਿੰਘ ਬੈਂਸ ਇਸ ਨੂੰ ਕਾਂਗਰਸ ਦੀ ਸਾਜਿਸ਼ ਦੱਸ ਰਹੇ ਹਨ। ਉਥੇ ਹੀ ਕਾਂਗਰਸ ਉਮੀਦਵਾਰ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਪੁੱਤਰ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਇਸ ਵਿਚਾਲੇ ਪੁਲਿਸ ਵਲੋਂ ਸਖ਼ਤ ਨੋਟਿਸ ਲੈਂਦਿਆਂ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਘਟਨਾ ਸਥਾਨ ’ਤੇ ਰੋਡ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਤੇ ਸੋਸ਼ਲ ਮੀਡੀਆ ’ਤੇ ਆਈਆਂ ਕਈ ਵੀਡੀਓ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਇਸ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਨੇ ਇਸ ਘਟਨਾ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ, ਜਿਸ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਨੂੰ ਰਿਹਾਅ ਕੀਤਾ ਸੀ। ਉਥੇ ਹੀ ਰਿਪੋਰਟਾਂ ਮੁਤਾਬਕ ਡਾਬਾ ਹੰਗਾਮਾ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਦਾਅਵਾ ਕੀਤਾ ਹੈ ਕਿ ਇੱਕ ਵੀਡੀਓ ਮਿਲੀ ਹੈ, ਜਿਸ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਹਥਿਆਰ ਵਰਗੀ ਚੀਜ਼ ਨਾਲ ਦੇਖਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਬੈਂਸ ਨੇ ਮੰਨਿਆ ਹੈ ਕਿ ਉਹ ਮੌਕੇ ‘ਤੇ ਸੀ, ਪਰ ਉਸ ਨੇ ਹੰਗਾਮਾ ਕਰਨ ਜਾਂ ਗੋਲੀਆਂ ਚਲਾਉਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ, ਵੀਡੀਓ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment