ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਨੇ ਪੇਸ਼ ਕੀਤੀ ਰਿਪੋਰਟ

Global Team
2 Min Read

ਫਰੀਦਕੋਟ: ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਬਣੀ SIT ਨੇ ਅੱਜ ਫਰੀਦਕੋਟ ਕੋਰਟ ਵਿੱਚ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਹ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਜਨਵਰੀ 2024 ਨੂੰ ਹੋਵੇਗੀ। ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਇਸ ‘ਤੇ ਸੰਤੁਸ਼ਟੀ ਜਾਹਿਰ ਕੀਤੀ ਹੈ, ਕਿ ਮਾਮਲੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਲਈ ਇੱਕ ਹੋਰ ਕਦਮ ਚੁੱਕਿਆ ਹੈ।

ਸਿੱਟ ਨੇ ਜਿਵੇਂ ਹੀ ਸਟੇਟਸ ਰਿਪੋਰਟ ਪੇਸ਼ ਕੀਤੀ ਤਾਂ ਬਹਿਬਲ ਕਲਾਂ ਵਿੱਚ ਪਿਛਲੇ ਦੋ ਸਾਲਾ ਤੋਂ ਲੱਗਿਆ ਇਨਸਾਫ਼ ਧਰਨਾ ਵੀ ਖ਼ਤਮ ਕਰ ਦਿੱਤਾ ਗਿਆ। ਸੁਖਰਾਜ ਨੇ ਸੁਣਵਾਈ ਤੋਂ ਬਾਅਦ ਧਰਨਾ ਖ਼ਤਮ ਦਾ ਐਲਾਨ ਕੀਤਾ ਹੈ। ਸੁਣਵਾਈ ਤੋਂ ਕੁੱਝ ਦਿਨ ਪਹਿਲਾਂ ਸੁਖਰਾਜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ, ਕਿ ਕੋਟਕਪੁਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸਟੇਟਸ ਰਿਪੋਰਟ ਪੇਸ਼ ਕਰਕੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਜੇਕਰ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ ਤਾਂ ਉਹ ਮਰਨ ਵਰਤ ਉੱਤੇ ਬੈਠ ਜਾਵੇਗਾ ਪਰ ਹੁਣ ਸਿੱਟ ਨੇ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ ਜਿਸ ਤੋਂ ਬਾਅਦ ਸੁਖਰਾਜ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲੈ ਕੇ ਸ਼ਾਂਤਮਈ ਧਰਨੇ ’ਤੇ ਬੈਠੀ ਸਿੱਖ ਸੰਗਤ ’ਤੇ 14 ਅਕਤੂਬਰ 2015 ਨੂੰ ਉੱਚ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਇਸ ਗੋਲੀ ਕਾਂਡ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment