ਚੰਡੀਗੜ੍ਹ: ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ । ਉਨ੍ਹਾਂ ਨੂੰ ਸਵੇਰੇ 11 ਵਜੇ SIT ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਤਿੰਨ ਵਾਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਦੱਸ ਦਈਏ ਕਿ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰਡ ਹੋਣ ਤੋਂ ਬਾਅਦ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਸ ਨੂੰ ਸਵਾਲ-ਜਵਾਬ ਦਿੱਤੇ ਗਏ ਸਨ। ਦਸਣਯੋਗ ਹੈ ਕਿ 30 ਦਸੰਬਰ ਨੂੰ ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਪੇਸ਼ ਹੋਏ ਸਨ ਅਤੇ ਕਰੀਬ 5 ਘੰਟੇ ਪੁੱਛ- ਪੜਤਾਲ ਕੀਤੀ ਗਈ ਸੀ। ਸਵੇਰੇ 11 ਵਜੇ ਤੋਂ ਬਾਅਦ ਮਜੀਠੀਆ ਐਸਆਈਈ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਦਫ਼ਤਰ ਪੁੱਜੇ। ਜਿਥੇ ਕਰੀਬ 4 ਵਜੇ ਤੱਕ ਉਨ੍ਹਾਂ ਤੋਂ ਪੁੱਛਗਿਛ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।