ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਸਿੱਟ ਨੇ ਭਲਕੇ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅਤੇ ਹੋਰਨਾਂ ਵੱਡੇ ਪੁਲਿਸ ਅਧਿਕਾਰੀਆਂ ਨੂੰ ਭਲਕੇ ਚੰਡੀਗੜ੍ਹ ਦੇ ਸੈਕਟਰ 32 ‘ਚ ਪੁਲਿਸ ਅਕੈਡਮੀ ਵਿਖੇ ਤਲਬ ਕੀਤਾ ਗਿਆ ਹੈ। ਉੱਥੇ ਹੀ ਨਵੀਂ ਬਣਾਈ ਸਿੱਟ ਦੀ ਟੀਮ ਪੁੱਛਗਿੱਛ ਲਈ ਪਹੁੰਚ ਚੁੱਕੀ ਹੈ।
ਦਸ ਦਈਏ ਪੁਲਿਸ ਅਕੈਡਮੀ ਦੇ ਮੁੱਖ ਦਫ਼ਤਰ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ ਸਾਬਕਾ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਹੋਰਨਾਂ ਮੁਲਜ਼ਮ ਅਧਿਕਾਰੀਆਂ ਨੂੰ ਭਲਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਮਾਮਲੇ ਨੂੰ ਲੈ ਕੇ ਕਿਹੜੇ ਤੱਥ ਸਾਹਮਣੇ ਆਉਂਦੇ ਹਨ।