ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਤਿੰਨ ਮਹਿਲਾ ਪੁਲਿਸ ਅਫਸਰਾਂ ਦੀ ਐਸ.ਆਈ.ਟੀ ਦਾ ਗਠਨ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਦੀ ਅਗਵਾਈ ਵਿਚ ਐਸ.ਆਈ.ਟੀ ਵਲੋਂ ਜਾਂਚ ਕੀਤੀ ਜਾਵੇਗੀ।
On directions of CM @BhagwantMann a three-member all-women SIT to investigate #ChandigarhUniversity case, under the supervision of senior IPS officer Gurpreet Deo. (1/3) pic.twitter.com/0iIycg5Tqt
— DGP Punjab Police (@DGPPunjabPolice) September 19, 2022
ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਵਿਦਿਆਰਥੀਆਂ ਨੇ ਅੱਜ ਆਪਣਾ ਪ੍ਰਦਰਸ਼ਨ ਖ਼ਤਮ ਕਰ ਦਿੱਤਾ।ਯੂਨੀਵਰਸਿਟੀ ਵਲੋਂ ਦੋ ਵਾਰਡਨਾਂ ਨੂੰ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਅਤੇ ਨਾਲ ਹੀ ਇੱਕ ਹਫ਼ਤੇ ਲਈ ਯੂਨੀਵਰਸਿਟੀ ਨੂੰ ਬੰਦ ਕਰ ਦਿੱਤਾ ਗਿਆ ਹੈ 19 ਤੋਂ ਲੈ ਕੇ 24 ਸਤੰਬਰ ਤੱਕ ‘ਨਾਨ-ਟੀਚਿੰਗ ਡੇਅ’ ਦਾ ਐਲਾਨ ਕੀਤਾ ਗਿਆ ਹੈ। ਪ੍ਰਦਰਸ਼ਨ ਖ਼ਤਮ ਹੋਣ ਤੋਂ ਬਾਅਦ ਵਿਦਿਆਰਥਣਾਂ ਆਪੋ ਆਪਣੇ ਮਾਪਿਆਂ ਨਾਲ ਹੋਸਟਲ ਛੱਡ ਕੇ ਘਰਾਂ ਲਈ ਰਵਾਨਾ ਹੋ ਗਈਆਂ।
ਉੱਥੇ ਹੀ ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੇ ਹੋਸਟਲ ਦੇ ਸਮੇਂ ਅਤੇ ਹੋਰ ਮੰਗਾਂ ਨਾਲ ਸਬੰਧਤ ਕੁਝ ਮੁੱਦਿਆਂ ਨੂੰ ਹੱਲ ਕਰਨ ਲਈ ਵਿਦਿਆਰਥੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਦਾ ਗਠਨ ਕੀਤਾ ਹੈ।
ਯੂਨੀਵਰਸਿਟੀ ਨੇ ਟਵੀਟ ਕਰ ਲਿਖਿਆ ਹੈ ਕਿ, ‘ਅਸੀਂ ਹਮੇਸ਼ਾ ਆਪਣੇ ਵਿਦਿਆਰਥੀਆਂ ਨਾਲ ਹਾਂ, ਭਾਵੇਂ ਕਿ ਉਨ੍ਹਾਂ ਦੀਆਂ ਅਕਾਦਮਿਕ ਇੱਛਾਵਾਂ ਦੀ ਗੱਲ ਹੋਵੇ ਜਾਂ ਉਨ੍ਹਾਂ ਦੀ ਸੁਰੱਖਿਆ ਜਾਂ ਭਲਾਈ ਦਾ ਮਾਮਲਾ ਹੋਵੇ। ਅਸੀਂ ਆਪਣੇ ਵਿਦਿਆਰਥੀਆਂ ਪ੍ਰਤੀ ਆਪਣੀ ਇਸ ਵਚਨਬੱਧਤਾ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।’
We are always with our students, be it their academic aspirations or their safety and well-being. We will leave no stone unturned to live it upto this commitment towards our students.
— Chandigarh University (@Chandigarh_uni) September 19, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.