ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਫੜਨ ਲਈ ਐੱਸ.ਆਈ.ਟੀ. ਅਤੇ ਪੰਜਾਬ ਪੁਲਿਸ ਵੱਲੋਂ ਕਈ ਥਾਈਂ ਛਾਪੇਮਾਰੀ

TeamGlobalPunjab
1 Min Read

ਚੰਡੀਗੜ੍ਹ : ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅਤੇ ਪੰਜਾਬ ਪੁਲਿਸ ਵਲੋਂ ਵੀਰਵਾਰ ਅਤੇ ਅੱਜ ਸਵੇਰੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀਆਂ ਦੋ ਵੱਖ-ਵੱਖ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਗਈ। ਐੱਸ. ਆਈ. ਟੀ. ਅਤੇ ਪੰਜਾਬ ਪੁਲਿਸ ਵਲੋਂ ਚੰਡੀਗੜ੍ਹ ਦੇ ਸੈਕਟਰ-10 ‘ਚ ਸਥਿਤ ਇੱਕ ਘਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ‘ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ  ਕਰਾਲਾ ‘ਚ ਛਾਪੇਮਾਰੀ ਕੀਤੀ ਗਈ ਪਰ ਸੈਣੀ ਕਿਤੇ ਨਹੀਂ ਮਿਲਿਆ।

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਇਹ ਕਹਿ ਕੇ ਰੱਦ ਕਰ ਦਿੱਤੀ ਸੀ ਕਿ ਉਨ੍ਹਾਂ ਦੀ ਹਿਰਾਸਤ ਵਿਚ ਪੁੱਛਗਿੱਛ ਬਹੁਤ ਜ਼ਰੂਰੀ ਹੈ, ਕਿਉਂਕਿ ਉਹ “ਨਿਰਪੱਖ ਜਾਂਚ ਅਤੇ ਟ੍ਰਾਇਲ ਨੂੰ ਰੋਕਣ” ਦੀ ਕੋਸ਼ਿਸ਼ ਕਰ ਸਕਦੇ ਹਨ। ਪੰਜਾਬ ਪੁਲਿਸ ਅਨੁਸਾਰ ਸੁਮੇਧ ਸੈਣੀ ਆਪਣੇ ਸੁਰੱਖਿਆ ਕਰਮੀਆਂ ਨੂੰ ਛੱਡ ਕੇ ਫਰਾਰ ਹੋ ਗਏ ਹਨ।

Share this Article
Leave a comment