ਮਲੋਟ : ਸ਼ਨੀਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਵਿੱਚ ਕੁੱਝ ਲੋਕਾਂ ਵੱਲੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਨਾਲ ਬਦਸਲੂਕੀ ਕੀਤੀ ਗਈ ਸੀ। ਜਿਸ ਤੋਂ ਬਾਅਦ ਮਲੋਟ ਵਿੱਚ ਸਥਿਤੀ ਲਗਾਤਾਰ ਤਣਾਅਪੂਰਨ ਵਾਲੀ ਬਣੀ ਹੋਈ ਹੈ। ਅੱਜ ਭਾਜਪਾ ਵੱਲੋਂ ਮਲੋਟ ਬੰਦ ਰੱਖਣ ਦਾ ਸੱਦਾ ਵੀ ਦਿੱਤਾ ਹੋਇਆ ਹੈ। ਜਿਸ ਨੂੰ ਦੇਖਦੇ ਹੋਏ ਜਿਲ੍ਹਾ ਪ੍ਰਸ਼ਾਸਨ ਨੇ ਦੋ ਸਕੂਲਾਂ ਨੂੰ ਆਰਜ਼ੀ ਜੇਲ੍ਹ ਬਣਾ ਦਿੱਤਾ ਹੈ। ਭਾਜਪਾ ਵੱਲੋਂ ਅੱਜ ਮਲੋਟ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਮਰਾਚ ਵੀ ਕੱਢਿਆ ਜਾਣਾ ਹੈ। ਇਸ ਲਈ ਕਿਸਾਨਾਂ ਅਤੇ ਭਾਜਪਾ ਵਰਕਰਾਂ ਵਿਚਾਲੇ ਕਿਸੇ ਤਰ੍ਹਾਂ ਦਾ ਟਕਰਾਅ ਨਾ ਹੋ ਸਕੇ ਅਤੇ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪ੍ਰਸ਼ਾਸਨ ਨੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਪਿੰਡ ਮਲੋਟ ਅਤੇ ਸਰਕਾਰੀ ਹਾਈ ਸਕੂਲ ਪਿੰਡ ਦਾਨੇਵਾਲਾ ਨੂੰ ਆਰਜ਼ੀ ਜੇਲ੍ਹ ਐਲਾਨ ਦਿੱਤਾ ਹੈ।
ਦੂਜੇ ਪਾਸੇ ਭਾਜਪਾ ਵੱਲੋਂ ਦਿੱਤੇ ਬੰਦ ਦੇ ਸੱਦਾ ਦਾ ਅਸਰ ਬਹੁਤ ਘੱਟ ਦਿਖਾਈ ਦੇ ਰਿਹਾ ਹੈ। ਸ਼ਹਿਰ ਦੇ ਲੋਕ ਬੰਦਾ ਦਾ ਵਿਰੋਧ ਕਰਦੇ ਹੋਏ ਦੁਕਾਨਾਂ ਖੋਲ੍ਹ ਰਹੇ ਹਨ। ਸ਼ਨੀਵਾਰ ਨੂੰ ਅਰੁਣ ਨਾਰੰਗ ਆਪਣੇ ਵਰਕਰਾਂ ਦੇ ਨਾਲ ਮਲੋਟ ਪਹੁੰਚੇ ਸਨ ਅਤੇ ਉਹਨਾਂ ਵੱਲੋਂ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੇ ਕੇ ਲੋਕਾਂ ਨੂੰ ਸੰਬੋਧਨ ਕਰਨਾ ਸੀ। ਅਰੁਣ ਨਾਰੰਗ ਦੀ ਆਮਦ ਦਾ ਜਿਵੇਂ ਹੀ ਕਿਸਾਨਾਂ ਨੂੰ ਪਤਾ ਚੱਲਿਆਂ ਤਾਂ ਵੱਡੀ ਗਿਣਤੀ ਵਿੱਚ ਭੀੜ ਬੀਜੇਪੀ ਦਫ਼ਤਰ ਬਾਹਰ ਪਹੁੰਚ ਗਈ ਸੀ। ਇਸ ਦੌਰਾਨ ਭਾਜਪਾ ਦੇ ਵਿਧਾਇਕ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਉਹਨਾਂ ਦੇ ਕੱਪੜੇ ਫਾੜ ਦਿੱਤੇ ਗਏ ਸਨ ਅਤੇ ਉਹਨਾਂ ‘ਤੇ ਕਾਲਖ਼ ਵੀ ਪੋਚ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 7 ਕਿਸਾਨਾਂ ਅਤੇ 300 ਤੋਂ ਵੱਧ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।