ਪਠਾਨਕੋਟ: ਸ਼ੱਕੀ ਗਤੀਵਿਧੀਆਂ ਨੂੰ ਦੇਖਦਿਆਂ ਪਠਾਨਕੋਟ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਨਜ਼ਰ ਆਉਣ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਆਰਮੀ ਖੇਤਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੀਆਂ ਖ਼ਬਰਾਂ ਦਾ ਪੰਜਾਬ ਪੁਲਿਸ ਨੇ ਖੰਡਨ ਕੀਤਾ ਹੈ।
ਬੌਰਡਰ ਰੇਂਜ ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ – ‘ਪਠਾਨਕੋਟ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ, ਕੋਈ ਵੀ ਮਾੜੀ ਗਤੀਵਿਧੀ ਦੇਖੀ ਨਹੀਂ ਗਈ ਹੈ। ਫੌਜ ਦੇ ਅਧਿਕਾਰੀਆਂ ਦੁਆਰਾ ਇੱਕ ਅੰਦਰੂਨੀ ਸਾਵਧਾਨੀ ਸੈਨਾ ਅਭਿਆਸ ਚੱਲ ਰਿਹਾ ਹੈ। ਅਸੀਂ ਹਰ ਕਿਸੇ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਾਂਝਾ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦਾ ਸੁਝਾਅ ਦਿੰਦੇ ਹਾਂ।’
The situation in Pathankot is peaceful and under control, no adverse activity has been noticed. There is an internal precautionary army exercise going on by army authorities.
We suggest all to verify news before sharing on social media platforms.
— Border Range Police (@BorderRange) May 3, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.