ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਆਕਸੀਜਨ ਦੀ ਘਾਟ ਕਾਰਨ 6 ਮਰੀਜ਼ਾਂ ਦੀ ਮੌਤ

TeamGlobalPunjab
1 Min Read

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਆਕਸੀਜਨ ਦੀ ਘਾਟ ਨਾਲ 5 ਕੋਰੋਨਾ ਪਾਜ਼ਿਟਿਵ ਮਰੀਜ਼ਾਂ ਤੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ। ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਨੀਲਕੰਠ ਹਸਪਤਾਲ ‘ਚ ਸ਼ਨਿਵਾਰ ਸਵੇਰੇ 6 ਲੋਕਾਂ ਦੀ ਆਕਸੀਜਨ ਨਾਂ ਮਿਲਣ ‘ਤੇ ਦਮ ਘੁੱਟਣ ਕਾਰਨ ਮੌਤ ਹੋ ਗਈ।

ਇਸ ਘਟਨਾ ਸਬੰਧੀ ਖ਼ਬਰ ਮਿਲਦਿਆਂ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੋਸ਼ ਲਾਏ ਕਿ ਇਹ ਮੌਤਾਂ ਰਾਤ ਨੂੰ ਹੀ ਹੋ ਗਈਆਂ ਸਨ, ਪਰ ਇਸ ਬਾਰੇ ਉਨ੍ਹਾਂ ਨੂੰ ਸਵੇਰ ਵੇਲੇ ਦੱਸਿਆ ਗਿਆ। ਮਰੀਜ਼ਾਂ ਦੇ ਵਾਰਸ ਹਸਪਤਾਲ ਅੱਗੇ ਇਕੱਠੇ ਹੋ ਗਏ ਤੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਭੜਾਸ ਕੱਢੀ।

ਉੱਥੇ ਹੀ ਨੀਲਕੰਠ ਹਸਪਤਾਲ ਦੇ ਐੱਮਡੀ ਸੁਨੀਲ ਦੇਵਗਨ ਨੇ ਪ੍ਰਸ਼ਾਸਨ ‘ਤੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਪ੍ਰਸ਼ਾਸਨ ਸਰਕਾਰੀ ਹਸਪਤਾਲਾਂ ‘ਚ ਆਕਸੀਜਨ ਦੀ ਸਪਲਾਈ ਯਕੀਨੀ ਬਣਾ ਰਿਹਾ ਹੈ, ਪਰ ਨਿੱਜੀ ਹਸਪਤਾਲਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

Share This Article
Leave a Comment