ਖਨੌਰੀ : ਯੂਨਾਈਟਿਡ ਕਿਸਾਨ ਮੋਰਚਾ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟਲਾ ਦਾ ਕਹਿਣਾ ਹੈ ਕਿ ਇਥੇ ਐਸਕੇਐਮ ਦੀ 6 ਮੈਂਬਰੀ ਕਮੇਟੀ ਆਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ 6 ਮੈਂਬਰੀ ਕਮੇਟੀ ਦੀ ਅਗਵਾਈ ਕੀਤੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਸੀਂ ਐਸਕੇਐਮ ਵੱਲੋਂ ਸੰਪੂਰਨ ਸਾਥ ਦਿੰਦੇ ਹਾਂ। ਅਸੀਂ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਾਂਗੇ। ਉਨ੍ਹਾਂ ਕਿਹਾ, “ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਡੱਲੇਵਾਲ ਦੀ ਸਿਹਤ ਹੈ। ਉਨ੍ਹਾਂ ਦਾ ਯੋਗਦਾਨ ਕਿਸਾਨਾਂ ਦੇ ਹੱਕ ਲਈ ਬੇਮਿਸਾਲ ਹੈ।” ਇਹ ਸੰਮੇਲਨ ਮੋਰਚੇ ਦੇ ਅੰਦਰ ਇੱਕ ਨਵੀਂ ਸ਼ੁਰੂਆਤ ਦਾ ਪ੍ਰਤੀਕ ਬਣਿਆ।
ਉਗਰਾਹਾਂ ਨੇ ਕਿਹਾ ਹੈ ਕਿ ਡੱਲੇਵਾਲ ਦਾ ਮਰ.ਨ ਵਰਤ 46ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਜਿਆਦਾ ਠੀਕ ਨਹੀ ਪਰ ਫਿਰ ਵੀ ਬੜੀ ਊਰਜਾ ਤੇ ਦਲੇਰੀ ਨਾਲ ਮਿਲੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਸਾਰੇ ਇੱਕਠੇ ਹੋ ਕੇ ਕੇਂਦਰ ਸਰਕਾਰ ਨਾਲ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੰਗ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਇਹ ਸਾਰੇ ਪੰਜਾਬ ਦੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਮੋਗਾ ਵਿਖੇ ਹੋਈ ਮਹਾਂ ਪੰਚਾਇਤ ਤੋਂ ਬਾਅਦ ਖਨੌਰੀ ਅਤੇ ਸ਼ੰਭੁ ਬਾਰਡਰ ਦੇ ਮੋਰਚੇ ਨੂੰ ਵੱਡੀ ਲੀਡ ਮਿਲੀ ਹੈ। ਨਾਲ ਹੀ ਉਹਨਾਂ ਕਿਹਾ ਕਿ ਡੱਲੇਵਾਲ ਦੇ ਮਰ.ਨ ਵਰਤ ਵਾਲੇ ਫੈਸਲੇ ਅਤੇ ਉਹਨਾਂ ਦੇ ਹੌਂਸਲੇ ਨਾਲ ਹੀ ਆਮ ਕਿਸਾਨਾਂ ਨੂੰ ਵੀ ਹੋਂਸਲਾ ਮਿਲਿਆ ਹੈ। ਹੁਣ ਫਿਰ ਤੋਂ ਪਹਿਲਾਂ ਵਾਲੇ ਕਿਸਾਨ ਅੰਦੋਲਨ ਦੀ ਝਲਕ ਮਿਲ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਹਾਂ ਪੰਚਾਇਤ ‘ਚ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਇੱਕਜੁੱਟ ਹੋ ਜਾਣ ਤਾਂ ਪੂਰਾ ਦੇਸ਼ ਇੱਕ ਹੋ ਜਾਵੇਗਾ। ਇਸ ਵੇਲੇ ਲਹਿਰ ਸਿਰਫ਼ ਪੰਜਾਬ ਤੱਕ ਹੀ ਸੀਮਤ ਹੈ। ਇਸ ਨੂੰ ਦੇਸ਼ ਭਰ ਵਿਚ ਲਿਜਾਣਾ ਪਵੇਗਾ। ਟਿਕੈਤ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਅੰਦੋਲਨ ਉਨ੍ਹਾਂ ਰਾਜਾਂ ਵਿੱਚ ਨਹੀਂ ਜਾਂਦਾ ਜਿੱਥੇ ਭਾਜਪਾ ਸੱਤਾ ਵਿੱਚ ਹੈ, ਕੇਂਦਰ ਸਰਕਾਰ ‘ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ। SKM ਦੇ 40 ਨੇਤਾ ਹਨ। ਜਦੋਂ ਇਹ ਸਾਰੇ ਆਪੋ-ਆਪਣੇ ਸਥਾਨਾਂ ‘ਤੇ ਮਹਾਪੰਚਾਇਤ ਕਰਨਗੇ ਅਤੇ ਅੰਦੋਲਨ ਸ਼ੁਰੂ ਕਰਨਗੇ ਤਾਂ ਭਾਰਤ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।