ਜਾਰੀ ਰਹੇਗਾ ਕਿਸਾਨ ਅੰਦੋਲਨ : ਕੇਂਦਰ ਨਾਲ ਗੱਲਬਾਤ ਲਈ 5 ਮੈਂਬਰੀ ਕਮੇਟੀ ਦਾ ਗਠਨ; ਸਰਕਾਰ ਨੂੰ ਦਿੱਤੇ 2 ਦਿਨ

TeamGlobalPunjab
1 Min Read

ਸਿੰਘੂ ਬਾਰਡਰ : ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਫੈਸਲਾ ਸ਼ਨੀਵਾਰ ਨੂੰ ਸਿੰਘੂ ਬਾਰਡਰ ‘ਤੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ‘ਚ ਲਿਆ ਗਿਆ।

ਇਸ ਤੋਂ ਇਲਾਵਾ ਸੰਘਰਸ਼ ਦੀ ਅੱਗੇ ਦੀ ਰਣਨੀਤੀ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਕੱਕਾ, ਅਸ਼ੋਕ ਧਾਵਲੇ ਸ਼ਾਮਲ ਹਨ।

 

ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ਨੂੰ 2 ਦਿਨ ਦਾ ਸਮਾਂ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਐਮ.ਐਸ.ਪੀ. ਕਮੇਟੀ ਬਣਾਉਣ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ, ਮੁਆਵਜ਼ੇ ਸਮੇਤ ਹੋਰ ਮੰਗਾਂ ਸਬੰਧੀ ਸਥਿਤੀ ਸਪੱਸ਼ਟ ਕਰਨ। ਸੰਯੁਕਤ ਕਿਸਾਨ ਮੋਰਚਾ ਦੀ 7 ਦਸੰਬਰ ਨੂੰ ਮੁੜ ਤੋਂ ਮੀਟਿੰਗ ਹੋਵੇਗੀ।

- Advertisement -

 

 

ਇਸ ਤੋਂ ਪਹਿਲਾਂ ਮੋਰਚੇ ਨੇ ਕਿਸਾਨੀ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ 702 ਵਿਅਕਤੀਆਂ ਦੀ ਸੂਚੀ ਸੰਯੁਕਤ ਖੇਤੀਬਾੜੀ ਸਕੱਤਰ ਨੂੰ ਭੇਜੀ ਗਈ। ਕਿਸਾਨ ਇਹਨਾਂ ਲਈ ਕੇਂਦਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਅੰਦੋਲਨ ਵਿੱਚ ਮਰਨ ਵਾਲੇ ਕਿਸਾਨਾਂ ਬਾਰੇ ਜਾਣਕਾਰੀ ਨਹੀਂ ਹੈ।

Share this Article
Leave a comment