ਸੰਯੁਕਤ ਕਿਸਾਨ ਮੋਰਚੇ ਦੀ ਹੋਈ ਬੈਠਕ, ਭਲਕੇ ਹੋਵੇਗਾ ਅਹਿਮ ਫ਼ੈਸਲਾ

TeamGlobalPunjab
2 Min Read

ਨਵੀਂ ਦਿੱਲੀ : ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੀ ਚਿੱਠੀ ਤੇ ਚਰਚਾ ਹੋਈ।

ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੀ ਬੈਠਕ ਤੋਂ ਬਾਅਦ ਕਿਸਾਨ ਕੁਲਵੰਤ ਸਿੰਘ ਸੰਧੂ ਨੇ ਨੇ ਕਿਹਾ, ‘ਸਾਡੇ ਵਲੋਂ ਚੁੱਕੀਆਂ ਗਈਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਚਿੱਠੀ (ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾਲ) ਮਿਲ ਗਈ ਹੈ। ਆਮ ਸਹਿਮਤੀ ਬਣ ਗਈ ਹੈ, ਕੱਲ ਅੰਤਿਮ ਫ਼ੈਸਲੇ ਦਾ ਐਲਾਨ ਕੀਤਾ ਜਾਵੇਗਾ।’

ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਸੰਗਠਨ, ਅੰਦੋਲਨ ਦੇ ਭਵਿੱਖ ਨੂੰ ਲੈ ਕੇ ਆਮ ਸਹਿਮਤੀ ’ਤੇ ਪਹੁੰਚ ਗਏ ਹਨ, ਕਿਉਂਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ ਪਰ ਫ਼ੈਸਲੇ ਦਾ ਰਸਮੀ ਐਲਾਨ ਕੁੱਲ ਯਾਨੀ ਬੁੱਧਵਾਰ ਨੂੰ ਕੀਤਾ ਜਾਵੇਗਾ।

ਬੈਠਕ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਬੁੱਧਵਾਰ ਦੁਪਹਿਰ 2 ਵਜੇ ਬੈਠਕ ਹੋਵੇਗੀ। ਉਨ੍ਹਾਂ ਕਿਹਾ,’ਅੰਦੋਲਨ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਵਿਰੁੱਧ ਮਾਮਲੇ ਵਾਪਸ ਲੈਣ ਦੀ ਸਰਕਾਰ ਦੀ ਸ਼ਰਤ ਨੂੰ ਸਵੀਕਾਰ ਨਹੀਂ ਕਰਾਂਗੇ। ਮੋਰਚੇ ਨੇ ਕਿਹਾ ਕਿ ਅਸੀਂ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸਰਕਾਰ ਦੇ ਪ੍ਰਸਤਾਵ ’ਤੇ ਕੁਝ ਸੁਝਾਅ, ਇਤਰਾਜ਼ ਭੇਜੇ ਹਨ।’

- Advertisement -

 

 

- Advertisement -

 

ਅੰਦੋਲਨ ਦੀ ਅਗਵਾਈ ਕਰ ਰਹੇ ਰਹੇ ਐੱਸ.ਕੇ.ਐੱਮ. ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਕਾਨੂੰਨੀ ਗਾਰੰਟੀ, ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ’ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਪ੍ਰਦਰਸ਼ਨਕਾਰੀਆਂ ਵਿਰੁੱਧ ਮੁਕੱਦਮੇ ਵਾਪਸ ਲੈਣ ਦੀਆਂ ਪੈਂਡਿੰਗ ਮੰਗਾਂ ’ਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼ਨੀਵਾਰ ਨੂੰ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।

TAGGED:
Share this Article
Leave a comment