‘ਆਪ’ ਨੂੰ ਮਲੰਗਾਂ ਦੀ ਪਾਰਟੀ ਦੱਸ ਕੇ ਸੁਖਬੀਰ ਬਾਦਲ ਨੇ ਪੰਜਾਬੀ ਨੌਜਵਾਨਾਂ ਦਾ ਕੀਤਾ ਅਪਮਾਨ

Global Team
3 Min Read

ਹੁਸ਼ਿਆਰਪੁਰ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਖਬੀਰ ਬਾਦਲ ਨੂੰ ਕਰੜੇ ਹੱਥੀਂ ਲੈਂਦਿਆ ਕਿਹਾ ਕਿ ਉਸ ਦੇ ਸਾਥੀਆਂ ਨੇ ਸੂਬੇ ਦੇ ਹਿੱਤ ਵੇਚੇ ਹਨ, ਆਮ ਆਦਮੀ ਦਾ ਜੀਵਨ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਨੂੰ ਮਲੰਗਾਂ ਦੀ ਪਾਰਟੀ ਕਹਿ ਕੇ ਪੰਜਾਬ ਦੇ ਨੌਜਵਾਨਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਬੁੱਧੀਜੀਵੀ ਨੇਤਾ ਹਨ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਸੰਸਥਾਵਾਂ ਵਿੱਚ ਪੜ੍ਹਾਈ ਕੀਤੀ ਹੈ ਅਤੇ ਇਨ੍ਹਾਂ ਸਾਰਿਆਂ ਆਗੂਆਂ ਨੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਪੋ-ਆਪਣੇ ਖੇਤਰਾਂ ਵਿੱਚ ਆਪਣੀ ਕਾਬਲੀਅਤ ਦੇ ਬਾਖੂਬੀ ਸਬੂਤ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਿਨ੍ਹਾਂ ਨੂੰ ਪੰਜਾਬੀ ਦੇ ਮੂਲ ਸ਼ਬਦਾਂ ਦਾ ਉਚਾਰਨ ਤੱਕ ਨਹੀਂ ਕਰਨਾ ਆਉਂਦਾ, ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਬਾਰੇ ਨਿਰਾਧਾਰ ਟੀਕਾ-ਟਿੱਪਣੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਤਾਨਾਸ਼ਾਹ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਉਨ੍ਹਾਂ ਨੇ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਅਤੇ ਚੰਡੀਗੜ੍ਹ ਦੀ ਇੱਕ ਸੀਟ ‘ਆਪ’ ਦੀ ਝੋਲੀ ਵਿੱਚ ਪਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਅੰਕੜਾ 13-0 ਦਾ ਹੋਵੇਗਾ ਜਿੱਥੇ 13 ‘ਆਪ’ ਦੇ ਹੱਕ ਵਿੱਚ ਹੋਣਗੇ ਅਤੇ ਬਾਕੀ ਪਾਰਟੀਆਂ ਦੇ ਖਾਤੇ ਤੱਕ ਨਹੀਂ ਖੁੱਲ੍ਹਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਵਲੋਂ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੋਈ ਵੀ ਕੇਸ ਦਾਇਰ ਕਰਨ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਕਰਤੂਤਾਂ ਨੂੰ ਲੋਕਾਂ ਸਾਹਮਣੇ ਨੰਗਾ ਕਰਨ ਲਈ ਇਸ ਕੇਸ ਦਾ ਸਵਾਗਤ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਸਾਧਾਰਨ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਰਾਜ ਨੂੰ ਇੰਨੀ ਕੁਸ਼ਲਤਾ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ।

ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

- Advertisement -

Share this Article
Leave a comment