Home / ਸਿਆਸਤ / ਨੌਜਵਾਨਾਂ ਨੂੰ ਦਿਵਾਲੀ ‘ਤੇ ਮਿਲਣਗੇ ਸਮਾਰਟਫੋਨ : ਮਨਪ੍ਰੀਤ ਬਾਦਲ

ਨੌਜਵਾਨਾਂ ਨੂੰ ਦਿਵਾਲੀ ‘ਤੇ ਮਿਲਣਗੇ ਸਮਾਰਟਫੋਨ : ਮਨਪ੍ਰੀਤ ਬਾਦਲ

ਚੰਡੀਗੜ੍ਹ : ਇੰਝ ਲਗਦਾ ਹੈ ਕਿ ਸਾਲ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਸਮਾਰਟਫੋਨ ਦੇਣ ਦਾ ਕੀਤਾ ਗਿਆ ਵਾਅਦਾ ਪੂਰਾ ਕਰਨ ਦਾ ਫੈਸਲਾ ਕਰ ਲਿਆ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਦਿਵਾਲੀ ‘ਤੇ ਨੌਜਵਾਨਾਂ ਨੂੰ ਸਮਾਰਟ ਫੋਨ ਤੋਹਫੇ ਵਜੋਂ ਦੇਣ ਜਾ ਰਹੀ ਹੈ। ਬਾਦਲ ਇੱਥੇ ਪੁਸਤਕ ਰਿਲੀਜ਼ ਸਮਾਗਮ ‘ਚ ਪਹੁੰਚੇ ਹੋਏ ਸਨ। ਮਨਪ੍ਰੀਤ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ 130 ਕਰੋੜ ਰੁਪਏ ਰਿਲੀਜ਼ ਵੀ ਕਰ ਦਿੱਤੇ ਗਏ ਹਨ ਅਤੇ ਟੈਂਡਰ ਵੀ ਲੱਗ ਚੁਕਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਪਾਰਟੀ ਅੰਦਰ ਨੈਤਿਕ ਕਦਰਾਂ ਕੀਮਤਾਂ ‘ਚ ਲਗਾਤਾਰ ਗਿਰਾਵਟ ਆ ਰਹੀ ਹੈ ਪਰ ਕੁਝ ਵੀ ਹੋ ਜਾਵੇ ਇਹ ਗਿਰਾਵਟ ਨਹੀਂ ਆਉਂਣੀ ਚਾਹੀਦੀ ਤੇ ਵਰਕਰਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

Check Also

ਪੰਜਾਬ ਤੇ ਹਰਿਆਣਾ ਹਾਈਕੋਰਟ ਸਣੇ ਪੰਜਾਬ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ …

Leave a Reply

Your email address will not be published. Required fields are marked *