ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਚੋਂ ਅਚਾਨਕ ਨਿਕਲਣ ਲੱਗਾ ਧੂੰਆਂ, 148 ਯਾਤਰੀਆਂ ‘ਚ ਫੈਲੀ ਦਹਿਸ਼ਤ

Global Team
2 Min Read

ਨਿਊਜ਼ ਡੈਸਕ: ਏਅਰ ਇੰਡੀਆ ਐਕਸਪ੍ਰੈਸ ਦੀ ਤਿਰੂਵਨੰਤਪੁਰਮ-ਮਸਕਟ ਫਲਾਈਟ ਵਿੱਚ ਅਚਾਨਕ ਧੂੰਆਂ ਦੇਖ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਇਸ ਤੋਂ ਬਾਅਦ ਜਹਾਜ਼ ਨੂੰ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਵਾਪਿਸ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਮਸਕਟ ਜਾ ਰਹੀ ਇਸ ਫਲਾਈਟ ‘ਚ 148 ਯਾਤਰੀ ਸਵਾਰ ਸਨ। ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ। ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ IX-549 ਨੇ ਸਵੇਰੇ ਕਰੀਬ 10.30 ਵਜੇ ਉਡਾਣ ਭਰੀ ਸੀ।

ਏਅਰਲਾਈਨ ਦੇ ਬੁਲਾਰੇ ਨੇ ਯਾਤਰੀਆਂ ਨੂੰ ਹੋਈ ਅਸੁਵਿਧਾ ‘ਤੇ ਅਫਸੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਘਟਨਾ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਰਿਪੋਰਟ ਜਲਦੀ ਹੀ ਜਾਰੀ ਕੀਤੀ ਜਾਵੇਗੀ। ਇਸ ਘਟਨਾ ‘ਚ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ। ਸਾਰੇ ਯਾਤਰੀ ਸੁਰੱਖਿਅਤ ਹਨ। ਜਾਣਕਾਰੀ ਅਨੁਸਾਰ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਭਰਨ ਲਈ ਤਿਆਰ ਸੀ। ਪਰ ਅਚਾਨਕ ਸਮੋਕ ਅਲਾਰਮ ਵੱਜ ਗਿਆ। ਜਿਸ ਤੋਂ ਬਾਅਦ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਜਹਾਜ਼ ਨੂੰ ਟੇਕ-ਆਫ ਤੋਂ ਤੁਰੰਤ ਪਹਿਲਾਂ ਰੋਕਣ ਦਾ ਫੈਸਲਾ ਲਿਆ ਗਿਆ।

ਕੁਝ ਦਿਨ ਪਹਿਲਾਂ ਨਵੀਂ ਦਿੱਲੀ ਤੋਂ ਬਹਿਰੀਨ ਜਾਣ ਵਾਲੀ ਫਲਾਈਟ ‘ਚ ਟੇਕਆਫ ਤੋਂ ਠੀਕ ਪਹਿਲਾਂ ਤਕਨੀਕੀ ਖਰਾਬੀ ਆ ਗਈ ਸੀ। ਇਸ ਤੋਂ ਬਾਅਦ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਫਲਾਈਟ ਰੈਗੂਲੇਟਰੀ ਬਾਡੀ ਡੀਜੀਸੀਏ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ। ਐਮਰਜੈਂਸੀ ਲੈਂਡਿੰਗ ਦੀ ਇਹ ਘਟਨਾ ਸੋਮਵਾਰ ਨੂੰ ਵਾਪਰੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment