ਰਾਹੁਲ ਗਾਂਧੀ ਦੇ ਬਿਆਨ ਮਗਰੋਂ ਤਲਖੀ ‘ਚ ਕਿਉਂ ਆਏ ਸਮ੍ਰਿਤੀ ਇਰਾਨੀ

TeamGlobalPunjab
1 Min Read

ਨਵੀਂ ਦਿੱਲੀ : ਉਂਝ ਭਾਵੇਂ ਸਿਆਸਤਦਾਨਾਂ ਵਿਚਕਾਰ ਕਿਸੇ ਨਾ ਕਿਸੇ ਬਿਆਨ ਨੂੰ ਲੈ ਕੇ ਜੰਗ ਚਲਦੀ ਹੀ ਰਹਿੰਦੀ ਹੈ ਪਰ ਹੁਣ ਬਲਾਤਕਾਰ ਜਿਹੇ ਇੱਕ ਸੰਗੀਨ ਮਾਮਲੇ ‘ਤੇ ਸਿਆਸਤ ਗਰਮਾ ਗਈ ਹੈ। ਬੀਤੇ ਦਿਨੀਂ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨ ‘ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਸਖਤ ਪ੍ਰਤਿਕਿਰਿਆ ਦਿੱਤੀ ਹੈ। ਕੇਂਦਰੀ ਮੰਤਰੀ ਦਾ ਕਹਿਣਾ ਹੈ ਕਿ ਕਾਂਗਰਸੀ ਨੇਤਾ ਬਲਾਤਕਾਰ ਜਿਹੇ ਗਲਤ ਕੰਮ ‘ਤੇ ਵੀ ਰਾਜਨੀਤੀ ਕਰ ਰਹੇ ਹਨ।

ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣਾਂ ਤੋਂ ਪਹਿਲਾਂ ਕਿਹਾ ਕਰਦੇ ਸਨ ਕਿ “ਮੇਕ ਇੰਨ ਇੰਡੀਆ” ਪਰ ਹੁਣ ਇਹ “ਰੇਪ ਇਨ ਇੰਡੀਆ” ਬਣ ਚੁਕਿਆ ਹੈ। ਉਨ੍ਹਾਂ ਕਿਹਾ ਕਿ ਸੋਨੀਆਂ ਗਾਂਧੀ ਨੂੰ ਰਾਹੁਲ ਨੂੰ ਸਮਝਾਉਣਾ ਚਾਹੀਦਾ ਹੈ। ਇਰਾਨੀ ਨੇ ਕਿਹਾ ਕਿ ਭਾਰਤੀ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਨੇਤਾ ਨੇ ਔਰਤਾਂ ਖਿਲਾਫ ਅਜਿਹੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ ਇਹ ਮੁੱਦਾ ਉਠਾਉਂਦਿਆਂ ਰਾਹੁਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

Share this Article
Leave a comment