ਨਿਊਜ਼ ਡੈਸਕ: ਉੱਤਰ-ਪੱਛਮੀ ਅਤੇ ਨਾਲ ਲੱਗਦੇ ਮੱਧ ਅਤੇ ਉੱਤਰ-ਪੂਰਬੀ ਭਾਰਤ ਦੇ ਹਿਮਾਲੀਅਨ ਰਾਜਾਂ ਵਿੱਚ ਬਾਰਿਸ਼ ਜਾਰੀ ਹੈ। ਇਸ ਦੌਰਾਨ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਬਾਰਿਸ਼ ਦੇ ਨਾਲ-ਨਾਲ ਭਾਰੀ ਬਰਫਬਾਰੀ ਹੋਈ। ਕੁਝ ਥਾਵਾਂ ‘ਤੇ ਗੜੇ ਵੀ ਪਏ। ਕਸ਼ਮੀਰ ‘ਚ ਬਰਫੀਲੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ, ਬਿਹਾਰ ਅਤੇ ਬੰਗਾਲ ਸਮੇਤ ਜ਼ਿਆਦਾਤਰ ਮੈਦਾਨੀ ਸੂਬਿਆਂ ‘ਚ ਸਵੇਰੇ ਧੁੰਦ ਛਾਈ ਰਹੀ। ਹਾਲਾਂਕਿ ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਧੁੱਪ ਨਿਕਲੇਗੀ ਅਤੇ ਦਿਨ ਵੇਲੇ ਆਸਮਾਨ ਸਾਫ ਰਹੇਗਾ।
ਭਾਰਤੀ ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ਵਧਿਆ ਹੈ ਅਤੇ 10-14 ਡਿਗਰੀ ਸੈਲਸੀਅਸ ਦੇ ਵਿਚਕਾਰ ਪਹੁੰਚ ਗਿਆ ਹੈ। ਇਹ ਆਮ ਨਾਲੋਂ 2-4 ਡਿਗਰੀ ਵੱਧ ਹੈ। ਸਵੇਰੇ 5:30 ਵਜੇ ਤੋਂ 8:30 ਵਜੇ ਦਰਮਿਆਨ ਪੰਜਾਬ, ਉੱਤਰੀ ਪੱਛਮੀ ਰਾਜਸਥਾਨ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇਖੀ ਗਈ। ਇਸ ਦੌਰਾਨ ਉੱਤਰ-ਪੂਰਬ ਵਿੱਚ ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ ਅਤੇ ਮਿਜ਼ੋਰਮ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇਮਾਰੀ ਹੋਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।