ਹੋਰ ਪਰੇਸ਼ਾਨ ਕਰੇਗਾ ਸਰਦੀਆਂ ਦਾ ਮੌਸਮ, ਇਨ੍ਹਾਂ ਸੂਬਿਆਂ ‘ਚ ਬਾਰਿਸ਼ ਤੇ ਬਰਫਬਾਰੀ ਦਾ ਅਲਰਟ ਜਾਰੀ

TeamGlobalPunjab
3 Min Read

ਨਵੀਂ ਦਿੱਲੀ- ਪਿਛਲੇ ਦੋ ਦਿਨਾਂ ਤੋਂ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਖੇਤਰਾਂ ਵਿੱਚ ਸੂਰਜ ਚਮਕ ਰਿਹਾ ਹੈ। ਦਿਨ ਦਾ ਤਾਪਮਾਨ ਵੀ ਵਧਦਾ ਜਾ ਰਿਹਾ ਹੈ, ਪਰ ਭਾਰਤ ਮੌਸਮ ਵਿਭਾਗ-ਆਈਐਮਡੀ ਦੇ ਅਨੁਸਾਰ, ਅਜੇ ਠੰਡ ਨਹੀਂ ਗਈ ਹੈ। ਫਰਵਰੀ ਦੇ ਪਹਿਲੇ ਹਫ਼ਤੇ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਤੋਂ ਬਦਲਣ ਵਾਲਾ ਹੈ। ਹਿਮਾਲੀਅਨ ਰਾਜਾਂ ਵਿੱਚ ਬਰਫ਼ਬਾਰੀ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਠੰਢ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਰਾਜਸਥਾਨ ਤੋਂ ਹੋ ਕੇ ਇੱਕ ਹੋਰ ਪੱਛਮੀ ਗੜਬੜੀ ਆਈ ਹੈ, ਜਿਸ ਕਾਰਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 2 ਫਰਵਰੀ ਤੋਂ ਬਾਅਦ ਝਾਰਖੰਡ ਸਮੇਤ ਬਿਹਾਰ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ‘ਚ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਅਗਲੇ ਦੋ ਦਿਨਾਂ ਤੱਕ ਸਤਹੀ ਹਵਾਵਾਂ 15 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ।

ਹਾਲਾਂਕਿ ਹਿਮਾਚਲ ਪ੍ਰਦੇਸ਼ ‘ਚ ਪਿਛਲੇ ਚਾਰ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ ਪਰ ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਚ ਮੌਸਮ ਦਾ ਸਿਜਾਜ ਬਦਲਣ ਵਾਲਾ ਹੈ। 3 ਜਨਵਰੀ ਤੋਂ ਉੱਚੇ ਪਹਾੜੀ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪਹਾੜੀ ਜ਼ਿਲ੍ਹਿਆਂ ਵਿੱਚ ਹੁਣ ਇੱਕ ਹਫ਼ਤੇ ਤੱਕ ਇਸੇ ਤਰ੍ਹਾਂ ਠੰਢ ਰਹੇਗੀ ਅਤੇ ਫਰਵਰੀ ਦੇ ਪਹਿਲੇ ਹਫ਼ਤੇ ਮੀਂਹ, ਬਰਫ਼ਬਾਰੀ ਦੀ ਸੰਭਾਵਨਾ ਰਹੇਗੀ। ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ, ਜਦਕਿ ਮੈਦਾਨੀ ਇਲਾਕਿਆਂ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ ਮੁਤਾਬਕ ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਕੁਲਗਾਮ, ਪਹਿਲਗਾਮ, ਕਾਜ਼ੀਗੁੰਡ ਆਦਿ ‘ਚ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਥਾਵਾਂ ‘ਤੇ ਕੱਲ੍ਹ ਤੋਂ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 3 ਅਤੇ 4 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਪਟਨਾ ਸਮੇਤ ਸੂਬੇ ਦੇ 30 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਵਿੱਚ ਅਗਲੇ ਚਾਰ ਦਿਨਾਂ ਤੱਕ ਠੰਢ ਤੋਂ ਕੋਈ ਰਾਹਤ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅੱਜ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਚਾਰ ਦਿਨਾਂ ਤੱਕ ਉੱਤਰ ਪ੍ਰਦੇਸ਼ ਵਿੱਚ ਠੰਢ ਤੋਂ ਰਾਹਤ ਨਹੀਂ ਮਿਲੇਗੀ। ਠੰਢ ਦਾ ਕਹਿਰ ਚਾਰ ਦਿਨਾਂ ਤੱਕ ਜਾਰੀ ਰਹਿਣ ਵਾਲਾ ਹੈ। ਯੂਪੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 3 ਡਿਗਰੀ ਤੱਕ ਜਾ ਸਕਦਾ ਹੈ।

- Advertisement -

Share this Article
Leave a comment