ਬੰਗਲਾਦੇਸ਼ ‘ਚ ਈਦ ਮੌਕੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 16 ਦੀ ਮੌਤ, ਮਰਨ ਵਾਲਿਆਂ ‘ਚ ਦੋ ਮਹਿਲਾਵਾਂ ਵੀ ਸ਼ਾਮਲ

TeamGlobalPunjab
3 Min Read

ਢਾਕਾ : ਉੱਤਰ-ਪੱਛਮੀ ਬੰਗਲਾਦੇਸ਼ ‘ਚ ਈਦ ਦੇ ਜ਼ਸ਼ਨ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਦੋ ਵੱਖ-ਵੱਖ ਘਟਨਾਵਾਂ ‘ਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਗਈ ਹੈ, ਅਤੇ ਦਰਜਨ ਤੋਂ ਵੱਧ ਲੋਕਾਂ ਨੂੰ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ ਜਿਨ੍ਹਾਂ ‘ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਹਿਰੀਲੀ ਸ਼ਰਾਬ ਪੀਣ ਦੀ ਇਹ ਘਟਨਾ ਪਿੰਡ ਦੀਨਾਜਪੁਰ ਅਤੇ ਰੰਗਪੁਰ ਵਿੱਚ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਪਿੰਡਾਂ ਦੇ ਲੋਕਾਂ ਨੇ ਇਕੋ ਜਗ੍ਹਾ ਤੋਂ ਸ਼ਰਾਬ ਖਰੀਦੀ ਸੀ। ਜਿਸ ਦੇ ਪੀਣ ਨਾਲ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਇਕ ਸੀਨੀਅਰ ਪੁਲਿਸ ਅਧਿਕਾਰੀ ਦੁਆਰਾ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਮਾਮਲੇ ਨਾਲ ਜੁੜੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਤਰ-ਪੱਛਮੀ ਬੰਗਲਾਦੇਸ਼ ਵਿਚ ਈਦ-ਉਲ-ਫਿਤਰ ਦੇ ਜਸ਼ਨ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪਿਛਲੇ ਤਿੰਨ ਦਿਨਾਂ ਵਿਚ 16 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਦੀ ਮੌਤ ਉਨ੍ਹਾਂ ਦੇ ਘਰਾਂ ਵਿੱਚ ਹੋਈ ਹੈ ਜਦੋਂ ਕਿ ਕੁਝ ਨੇ ਹਸਪਤਾਲ ਲਿਜਾਣ ਸਮੇਂ ਰਸਤੇ ‘ਚ ਹੀ ਦਮ ਤੋੜ ਦਿੱਤਾ। ਉੱਚ ਅਧਿਕਾਰੀਆਂ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲੀਆਂ ਥਾਵਾਂ ਦੀ ਭਾਲ ਕਰਨ ਲਈ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਦੀਨਾਜਪੁਰ ਵਿੱਚ ਮਰਨ ਵਾਲਿਆਂ ਵਿੱਚ ਅਬਦੁੱਲ ਮਤਿਨ (27), ਮੋਹਸਿਨ ਅਲੀ (38), ਅਜ਼ੀਜ਼ੂਲ ਇਸਲਾਮ (33), ਅਮ੍ਰਿਤੋ ਰਾਏ (30), ਸੋਹੇਲ ਰਾਣਾ (32), ਮੋਨੋ (35) ਸ਼ਾਮਲ ਹਨ। ਰੰਗਪੁਰ ਦੇ ਐਡੀਸ਼ਨਲ ਸੁਪਰਡੈਂਟ ਪੁਲਿਸ ਐਮਡੀ ਮੂਫ ਅਹਿਮਦ ਨੇ ਦੱਸਿਆ ਕਿ ਇੱਥੇ ਮਰਨ ਵਾਲਿਆਂ ਵਿੱਚ ਨੂਰੂਲ ਇਸਲਾਮ (28), ਸਰਵਰ ਹੁਸੈਨ (32) ਅਤੇ ਮੁਸਤੋਫਾ (32) ਸ਼ਾਮਲ ਹਨ।

ਢਾਕਾ ਟ੍ਰਿਬਿਊਨ ਦੇ ਅਨੁਸਾਰ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, ‘ਮਿਲਾਵਟੀ ਸ਼ਰਾਬ ਪੀਣ ਨਾਲ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਕੁਝ ਲੋਕਾਂ ਦੀ ਮੌਤ ਉਨ੍ਹਾਂ ਦੇ ਘਰਾਂ ‘ਚ ਹੋਈ, ਜਦੋਂ ਕਿ ਕੁਝ ਹਸਪਤਾਲ ਲਿਜਾਣ ਲੱਗਿਆ ਰਸਤੇ ‘ਚ ਹੀ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ‘ਚ ਹਿੰਦੂ ਅਤੇ ਮੁਸ਼ਲਮਾਨ ਦੋਵੇਂ ਧਰਮਾਂ ਦੇ ਲੋਕ ਸ਼ਾਮਲ ਹਨ।

ਸਥਾਨਕ ਸਿਹਤ ਅਧਿਕਾਰੀ ਸੁਲੇਮਾਨ ਹੁਸੈਨ ਨੇ ਦੱਸਿਆ ਕਿ ਉਕਤ ਲੋਕਾਂ ਦੀ ਸਿਹਤ ਵਿਗੜਨ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਸਾਰਿਆਂ ਨੂੰ ਬੀਰਮਪੁਰ ਦੇ ਸਿਹਤ ਕੇਂਦਰ ‘ਚ ਲੈ ਕੇ ਗਏ। ਜਿੱਥੇ ਤਿੰਨ ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਕੁਝ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

- Advertisement -

Share this Article
Leave a comment