ਚੰਡੀਗੜ੍ਹ: ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਬਨਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਹੁਣ ਤੱਕ 57546 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ ‘ਤੇ ਹੈ ਅਤੇ ਫਿਰੋਜ਼ਪੁਰ 35501 ਕਿਸਾਨਾਂ ਨਾਲ ਤੀਜੇ ਸਥਾਨ ‘ਤੇ ਹੈ।

