ਸਾਬਕਾ  CM ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਇੰਨ੍ਹਾ ਸਿਤਾਰਿਆਂ ਨੇ ਜਤਾਇਆ ਡੂੰਘਾ ਦੁੱਖ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ਦੇ ਸਾਬਕਾ  CM ਸ. ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਆਖਰੀ ਸਾਹ ਲਏ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਰਾਜਨੀਤਿਕ ਦੇ ਨਾਲ-ਨਾਲ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਨੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪੰਜਾਬੀ ਗਾਇਕ ਖੁਦਾ ਬਕਸ਼ ਨੇ  ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ  ਲਿਖਿਆ ਕਿ ਅਸੀਂ ਇੱਕੋ ਪਿੰਡ ਦੇ ਆ। ਸਾਡੇ ਦਾਦਾ ਜੀ ਨਾਲ ਬਹੁਤ ਪਿਆਰ ਸੀ। ਸਾਡਾ ਪਿਆਰ ਕੋਈ ਰਾਜਨੀਤਕ ਤੌਰ ਤੇ ਨਹੀਂ ਸੀ। ਸਾਡਾ ਉਨ੍ਹਾਂ ਨਾਲ ਪਰਿਵਾਰਕ ਰਿਸ਼ਤਾ ਸੀ ਅੱਜ ਸੁਣ ਕੇ ਬਹੁਤ ਹੀ ਦੁੱਖ ਹੋਇਆ। ਬਾਦਲ ਸਾਹਿਬ ਵਰਗਾ ਰਾਜਨੀਤੀ ਵਿੱਚ ਨਾਂ ਸੀ ਨਾ ਹੈ ਨਾ ਹੋਣਾ ਸਾਨੂੰ ਮਾਣ ਹੈ ਏਨਾ ਤੇ । 😭😔

ਪੰਜਾਬੀ ਗਾਇਕ ਗੀਤਾ ਜ਼ੈਲਦਾਰ ਨੇ  ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਆਰਆਈਪੀ ਬਾਬੂ ਜੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ।

- Advertisement -

ਪੰਜਾਬੀ ਲੋਕ ਗੀਤਾਂ ਲਈ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -
Share this Article
Leave a comment