ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਗ੍ਰਿਫ਼ਤਾਰ, ਮਹਿਲਾ ਏਜੰਟ ਨੂੰ ਧਮਕਾਉਣ ਦੇ ਲੱਗੇ ਦੋਸ਼

Rajneet Kaur
3 Min Read

ਲੁਧਿਆਣਾ: ਮਹਿਲਾ ਏਜੰਟ ਦੇ ਬਿਆਨਾਂ ਤੋਂ ਬਾਅਦ ਲੁਧਿਆਣਾ ਡਿਵੀਜ਼ਨ 7 ਦੀ ਪੁਲਿਸ ਨੇ  ਸੋਸ਼ਲ ਮੀਡੀਆ ਦੇ ਮਸ਼ਹੂਰ ਤੇ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਗ੍ਰਿਫਤਾਰ ਕੀਤਾ ਹੈ।  ਮਹਿਲਾ ਏਜੰਟ ਨੇ ਉਸ ਨੂੰ ਧਮਕੀਆਂ ਦੇ ਕੇ ਪੈਸੇ ਮੰਗਣ ਦੇ ਦੋਸ਼ ‘ਚ ਐੱਫਆਈਆਰ ਦਰਜ ਕਰਵਾਈ ਹੈ।  ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ।

ਪੁਲਿਸ ਅਨੁਸਾਰ ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਇੰਦਰਜੀਤ ਕੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਇਮੀਗ੍ਰੇਸ਼ਨ ਵਿੱਚ ਕੰਮ ਕਰਦੀ ਹੈ। ਉਹ ਕਈ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਅਤੇ ਕਈ ਵਾਰ ਕਈ ਲੋਕ ਰਿਜੈਕਟ ਹੋ ਜਾਂਦੇ ਹਨ ਜਿਨ੍ਹਾਂ ਨੂੰ ਉਹ ਪੈਸੇ ਵਾਪਿਸ ਕਰ ਦਿੰਦੇ ਹਨ। ਮਹਿਲਾ ਏਜੰਟ ਨੇ ਦਸਿਆ ਕਿ ਇਸੇ ਤਰ੍ਹਾਂ 30 ਅਗਸਤ 2023 ਨੂੰ ਭਾਨਾ ਸਿੱਧੂ ਨੇ ਫ਼ੋਨ ਕਰ ਕੇ ਕਿਹਾ ਕਿ ਉਸਦੇ ਫ਼ੋਨ ‘ਤੇ 10 ਹਜ਼ਾਰ ਰੁਪਏ ਪਾ ਦਿਓ, ਨਹੀਂ ਤਾਂ ਉਹ ਤੁਹਾਡੇ ਘਰ ਦੇ ਬਾਹਰ ਧਰਨਾ ਦੇਣਗੇ।

ਜਦੋਂ ਮਹਿਲਾ ਏਜੰਟ ਨੇ ਇਸ ਧਮਕੀ ਨੂੰ ਅਣਗੌਲਿਆਂ ਕੀਤਾ ਤਾਂ  ਕਿਸਾਨ ਯੂਨੀਅਨ ਨੇ ਬੀਤੀ ਸ਼ਾਮ ਨੂੰ ਉਸ ਦੇ ਘਰ ਦੇ ਬਾਹਰ ਧਰਨਾ ਦਿੱਤਾ। ਮਹਿਲਾ ਏਜੰਟ  ਨੇ 112 ‘ਤੇ ਸ਼ਿਕਾਇਤ ਦਰਜ ਕਰਵਾਈ ।

ਦਸ ਦਈਏ ਕਿ ਭਾਨਾ ਸਿੱਧੂ ਬਰਨਾਲਾ ਦੇ ਪਿੰਡ ਕੋਟਦੁੱਨਾ ਦਾ ਰਹਿਣ ਵਾਲਾ ਹੈ। ਉਹ ਕਿਸਾਨ ਅੰਦੋਲਨ ਦੌਰਾਨ ਇੰਟਰਨੈੱਟ ਮੀਡੀਆ ‘ਤੇ ਸੁਰਖੀਆਂ ‘ਚ ਆਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹਰ ਬੁੱਧਵਾਰ ਨੂੰ ਆਪਣੇ ਪਿੰਡ ‘ਚ ਕਚਹਿਰੀ ਲਗਾਉਣੀ ਸ਼ੁਰੂ ਕਰ ਦਿੱਤੀ, ਇੱਥੇ ਪੀੜਤ ਲੋਕ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਂਦੇ ਸਨ ਅਤੇ ਭਾਨਾ ਫੋਨ ‘ਤੇ ਉਨ੍ਹਾਂ ਦੇ ਪੈਸੇ ਵਾਪਿਸ ਕਰਵਾਉਣ, ਥਾਣਿਆਂ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਹੋਰ ਸਮੱਸਿਆਵਾਂ ਦਾ ਹੱਲ ਕਰਵਾਉਂਦੇ ਸਨ ਜਿਸ ਨੂੰ ਉਹ ਫੇਸਬੁੱਕ ਅਤੇ ਯੂਟਿਊਬ ‘ਤੇ ਲਾਈਵ ਕਰਦਾ ਹੈ।

- Advertisement -

ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਮੁਲਜ਼ਮ ਭਾਨਾ ਸਿੱਧੂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment