ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਆਪਣਾ ਇੰਸਟਾਗ੍ਰਾਮ ਅਕਾਊਂਟ ਕੀਤਾ ਬੰਦ

Global Team
2 Min Read

ਚੰਡੀਗੜ੍ਹ: ਇੰਸਟਾ ਇੰਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ, ਇੰਫਲੂਐਂਸਰਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਇਹ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਲਗਾਤਾਰ ਧਮਕੀਆਂ ਦੇ ਵਿਚਕਾਰ, ਇੰਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ।

ਦੱਸ ਦੇਈਏ ਕਿ ਦੀਪਿਕਾ ਲੂਥਰਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਜਿਸ ਤੋਂ ਬਾਅਦ ਉਸਨੇ ਕਈ ਵਾਰ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਕੱਲ੍ਹ ਦੀਪਿਕਾ ਲੂਥਰਾ ਨੂੰ ਸੁਰੱਖਿਆ ਪ੍ਰਦਾਨ ਕੀਤੀ। ਸੁਰੱਖਿਆ ਮਿਲਣ ਤੋਂ ਇੱਕ ਦਿਨ ਬਾਅਦ, ਦੀਪਿਕਾ ਨੇ ਆਪਣਾ ਇੰਸਟਾ ਅਕਾਊਂਟ ਵੀ ਬੰਦ ਕਰ ਦਿੱਤਾ।

ਨਿਹੰਗ ਅੰਮ੍ਰਿਤਪਾਲ ਮਹਿਰੋਂ ਨੇ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ ਦੀਪਿਕਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਉਸਦੀ ਜਾਨ ਨੂੰ ਖ਼ਤਰਾ ਹੈ ਅਤੇ ਉਸਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਜਿਸ ਤੋਂ ਬਾਅਦ ਹੀ ਉਸਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ।

ਅੰਮ੍ਰਿਤਪਾਲ ਮਹਿਰੋਂ ਕਮਲ ਕੌਰ ਭਾਬੀ ਕਤਲ ਕੇਸ ਵਿੱਚ ਫਰਾਰ ਹੈ। ਪੁਲਿਸ ਅਨੁਸਾਰ, ਉਹ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕਰਨ ਤੋਂ ਬਾਅਦ ਦੁਬਈ ਭੱਜ ਗਿਆ ਸੀ। ਪੁਲਿਸ ਉਸਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment